ਚੰਡੀਗੜ੍ਹ/ਬਿਊਰੋ ਨਿਊਜ਼
ਸਵਰਾਜ ਲਹਿਰ ਮੋਰਚੇ ਨੇ ਰਾਜਨੀਤਿਕ ਪਾਰਟੀ ਦਾ ਰੂਪ ਧਾਰਨ ਕਰ ਲਿਆ ਹੈ। ਸਵਰਾਜ ਪਾਰਟੀ ਦਾ ਐਲਾਨ ਚੰਡੀਗੜ੍ਹ ਵਿੱਚ ਮੀਟਿੰਗ ਦੌਰਾਨ ਕੀਤਾ ਗਿਆ ਹੈ। ਪਾਰਟੀ ਦਾ ਪ੍ਰਧਾਨ ਪ੍ਰੋਫੈਸਰ ਮਨਜੀਤ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਪ੍ਰੋਫੈਸਰ ਮਨਜੀਤ ਸਿੰਘ ਨੇ ਆਖਿਆ ਹੈ ਕਿ ਉਨ੍ਹਾਂ ਦੀ ਪਾਰਟੀ ਦਾ ਘੇਰਾ ਫ਼ਿਲਹਾਲ ਪੰਜਾਬ ਪੱਧਰ ਤੱਕ ਹੈ ਅਤੇ 2017 ਦੀਆਂ ਚੋਣਾਂ ਵਿੱਚ ਪਾਰਟੀ ਹਿੱਸਾ ਲਵੇਗੀ। ਨਾਲ ਹੀ ਉਨ੍ਹਾਂ ਸਪਸ਼ਟ ਕੀਤਾ ਕਿ ਇਸ ਪਾਰਟੀ ਨਾਲ ਯੋਗਿੰਦਰ ਯਾਦਵ ਦਾ ਫ਼ਿਲਹਾਲ ਕੋਈ ਸਬੰਧ ਨਹੀਂ ਹੈ ਅਤੇ ਪਾਰਟੀ ਪੂਰੀ ਤਰ੍ਹਾਂ ਪੰਜਾਬ ਪੱਧਰ ਦੀ ਹੈ।
ਮਨਜੀਤ ਸਿੰਘ ਨੇ ਆਖਿਆ ਹੈ ਕਿ ਪਟਿਆਲਾ ਤੋਂ ਐਮ ਪੀ ਡਾਕਟਰ ਧਰਮਵੀਰ ਗਾਂਧੀ ਅਤੇ ਫ਼ਤਿਹਗੜ੍ਹ ਸਾਹਿਬ ਤੋਂ ਐਮ ਪੀ ਹਰਿੰਦਰ ਸਿੰਘ ਖ਼ਾਲਸਾ ਦਾ ਉਨ੍ਹਾਂ ਨੂੰ ਸਮਰਥਨ ਹਾਸਲ ਹੈ। ਦੂਜੇ ਪਾਸੇ ਹਰਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਇੱਕ ਸਮਾਗਮ ਵਿੱਚ ਉਨ੍ਹਾਂ ਦੀ ਪ੍ਰੋਫੈਸਰ ਮਨਜੀਤ ਸਿੰਘ ਨਾਲ ਮੁਲਾਕਾਤ ਜ਼ਰੂਰ ਹੋਈ ਅਤੇ ਉਨ੍ਹਾਂ ਨਵੀਂ ਪਾਰਟੀ ਦੇ ਗਠਨ ਦੇ ਲਈ ਸ਼ੁੱਭ ਇੱਛਾਵਾਂ ਵੀ ਦਿੱਤੀਆਂ ਹਨ ਪਰ ਉਨ੍ਹਾਂ ਦਾ ਪਾਰਟੀ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਭਵਿੱਖ ਵਿੱਚ ਉਨ੍ਹਾਂ ਦਾ ਸਵਰਾਜ ਨਾਲ ਕੋਈ ਸਬੰਧ ਨਹੀਂ ਹੋਵੇਗਾ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …