Breaking News
Home / ਪੰਜਾਬ / ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਦਾ ਸੁੰਦਰੀਕਰਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਦਾ ਸੁੰਦਰੀਕਰਨ

ਫ਼ਿਰੋਜ਼ਪੁਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550ਵੇਂ ਜਨਮ ਸ਼ਤਾਬਦੀ ਦੇ ਸਮਾਗਮਾਂ ਦੇ ਮੱਦੇਨਜ਼ਰ ਰੇਲਵੇ ਵਿਭਾਗ ਵੀ ਗੁਰੂ ਸਾਹਿਬ ਨੂੰ ਸਮਰਪਿਤ ਕਰੋੜਾਂ ਰੁਪਏ ਖ਼ਰਚ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਦਾ ਅਤਿ ਸੁੰਦਰੀ ਕਰਨ ਜਾ ਰਿਹਾ ਹੈ ਜਿਸ ਵਿਚ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਯਾਤਰੂਆਂ ਨੂੰ ਸ਼ਾਨਦਾਰ ਸੇਵਾਵਾਂ ਦੇਣ ਲਈ ਢੁਕਵੇਂ ਪ੍ਰਬੰਧ ਕਰਨ ਦੇ ਨਾਲ-ਨਾਲ ਗੁਰੂ ਸਾਹਿਬ ਵਲੋਂ ਤੇਰਾਂ-ਤੇਰਾਂ ਤੋਲਣ ਵਾਲੇ ਫ਼ਲਸਫ਼ੇ ਨੂੰ ਹੂਬਹੂ ਪ੍ਰਗਟਾਉਂਦਾ ਇਕ ਇਮਾਰਤੀ ਕੰਪਲੈਕਸ ਵੀ ਉਸਾਰਿਆ ਜਾ ਰਿਹਾ ਹੈ। ਜਿਸ ਵਿਚ ਆਉਣ ਵਾਲੇ ਯਾਤਰੂਆਂ ਨੂੰ ਠਹਿਰਨ, ਸਾਮਾਨ ਰੱਖਣ ਅਤੇ ਬੈਠਣ ਲਈ ਅਤਿ ਦਰਜੇ ਦੇ ਪ੍ਰਬੰਧ ਕੀਤੇ ਜਾਣੇ ਹਨ ਤਾਂ ਜੋ ਸੁਲਤਾਨਪੁਰ ਲੋਧੀ ਛੋਟਾ ਰੇਲਵੇ ਸਟੇਸ਼ਨ ਹੋਣ ਦੇ ਬਾਵਜੂਦ ਵੀ ਯਾਤਰੂਆਂ ਨੂੰ ਕੋਈ ਸਮੱਸਿਆ ਨਾ ਆਵੇ। ਇਸੇ ਅਧੀਨ ਹੀ ਯਾਤਰੀਆਂ ਨੂੰ ਡੀ.ਐਮ.ਯੂ. ਅਤੇ ਐਕਸਪ੍ਰੈੱਸ ਥੋੜ੍ਹੀ-ਥੋੜ੍ਹੀ ਦੇਰ ਬਾਅਦ ਚੱਲਣ ਅਤੇ ਆਉਣ ਵਾਲੀਆਂ ਗੱਡੀਆਂ ‘ਤੇ ਚੜ੍ਹਨ ਉੱਤਰਨ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਲਈ ਵੀ ਪਲੇਟਫ਼ਾਰਮਾਂ ਨੂੰ ਉੱਚਾ ਅਤੇ ਲੰਬਾ ਕਰਕੇ ਲੋੜੀਂਦੀਆਂ ਪਾਣੀ ਆਦਿ ਸਮੂਹ ਸੁਵਿਧਾਵਾਂ ਨਾਲ ਲੈਸ ਕਰਕੇ ਪਲੇਟ ਫਾਰਮਾਂ ਦੀ ਵੀ ਦਸ਼ਾ ਸੁਧਾਰੀ ਜਾ ਰਹੀ ਹੈ।
ਸਮਾਗਮਾਂ ਦੌਰਾਨ ਸਫ਼ਾਈ ਵਿਵਸਥਾ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਹੈ। ਇਸੇ ਸਬੰਧੀ ਡੀ.ਆਰ. ਐੱਮ. ਫ਼ਿਰੋਜ਼ਪੁਰ ਮੰਡਲ ਰਾਜੇਸ਼ ਅਗਰਵਾਲ ਨੇ ਦੱਸਿਆ ਕਿ ਨਿਰਮਾਣ ਕਾਰਜ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਫ਼ਲਸਫ਼ੇ ਨੂੰ ਦਰਸਾਉਂਦਾ ਇਕ ਸੁੰਦਰ ਕੰਪਲੈਕਸ ਤਿਆਰ ਕੀਤਾ ਜਾ ਰਿਹਾ ਹੈ ਜਿਸ ਵਿਚ ਪੰਜ ਹਜ਼ਾਰ ਦੇ ਕਰੀਬ ਯਾਤਰੀ ਠਹਿਰ ਸਕਣਗੇ। ਉਨ੍ਹਾਂ ਦੱਸਿਆ ਕਿ ਕੰਪਲੈਕਸ ਅੰਦਰ ਤੇਰਾ ਕਮਰੇ ਬਣਾਏ ਜਾਣਗੇ ਜੋ ਗੁਰੂ ਸਾਹਿਬ ਦੇ ਤੇਰਾਂ-ਤੇਰਾਂ ਫ਼ਲਸਫ਼ੇ ਨੂੰ ਦਰਸਾਉਂਦੇ ਹੋਣਗੇ।
ਇਸੇ ਤਰ੍ਹਾਂ ਯਾਤਰੂਆਂ ਨੂੰ ਉੱਥੇ ਠਹਿਰਨ, ਵਿਸ਼ਰਾਮ ਕਰਨ ਦੀ ਸੁਵਿਧਾ ਅਤੇ ਸਮੇਂ ਅਨੁਸਾਰ ਹਰ ਤਰ੍ਹਾਂ ਦੀ ਜਾਣਕਾਰੀ ਵੀ ਮਿਲੇਗੀ। ਉਨ੍ਹਾਂ ਦੱਸਿਆ ਕਿ ਸਮਾਗਮਾਂ ਸਮੇਂ ਟ੍ਰੈਫਿਕ ਵਧਣ ਦੇ ਮੱਦੇਨਜ਼ਰ ਰੇਲਵੇ ਵਲੋਂ ਸੁਲਤਾਨਪੁਰੀ ਲੋਧੀ ਵਿਚ ਪੈਂਦੇ ਰੇਲਵੇ ਫਾਟਕਾਂ ਨੂੰ ਹਟਾ ਕੇ ਦੋ ਰੇਲਵੇ ਅੰਡਰ ਬ੍ਰਿਜ ਵੀ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਪਹੁੰਚਣ ਵਾਲੇ ਸ਼ਰਧਾਲੂ ਦੇ ਮੱਦੇਨਜ਼ਰ ਵਿਸ਼ੇਸ਼ ਗੱਡੀਆਂ ਵੀ ਚਲਾਈਆਂ ਜਾਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਰੇਲਵੇ ਅਕਤੂਬਰ ਮਹੀਨੇ ਤੱਕ ਸਾਰੇ ਪ੍ਰਬੰਧ ਮੁਕੰਮਲ ਕਰ ਲਵੇਗਾ।

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪੰਜਾਬ ਸਰਕਾਰ ‘ਨਾਨਕ ਨਾਮ ਲੇਵਾ’ ਸੰਸਥਾਵਾਂ ਨਾਲ ਮਿਲ ਕੇ ਮਨਾਏਗੀ
ਚਰਨਜੀਤ ਚੰਨੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀਆਂ ਜ਼ਿੰਮੇਵਾਰੀਆਂ
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਦੀਆਂ ‘ਨਾਨਕ ਨਾਮ ਲੇਵਾ’ ਸੰਸਥਾਵਾਂ ਨੂੰ ਨਾਲ ਲੈ ਕੇ ਮਨਾਇਆ ਜਾਵੇਗਾ। ਸਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੀਤਾ ਹੈ। ਚੰਨੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਸਥਾਵਾਂ ਨਾਲ ਤਾਲਮੇਲ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਪ੍ਰੋਗਰਾਮ ਉਲੀਕਿਆ ਜਾਵੇ। ਇਸ ਤੋਂ ਇਲਾਵਾ ਚੰਨੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਹੁਣ ਪੰਜਾਬ ਸਰਕਾਰ ਦੀ ਸੈਰ ਸਪਾਟਾ ਨਾਲ ਸਬੰਧਤ ਕੋਈ ਵੀ ਜ਼ਮੀਨ ਵੇਚੀ ਨਹੀਂ ਜਾਵੇਗੀ।

Check Also

ਪੰਜਾਬ ’ਚ ਚੋਣਾਂ ਲਈ ਘਰ-ਘਰ ਭੇਜਿਆ ਜਾਵੇਗਾ ‘ਚੋਣ ਸੱਦਾ’ ਪੱਤਰ

1 ਜੂਨ ਨੂੰ ਪੰਜਾਬ ’ਚ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ …