ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਚੋਣ ਕਮਿਸ਼ਨ ਨੂੰ ਭੇਜੀ ਰਿਪੋਰਟ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਧਾਰਮਿਕ ਗ੍ਰੰਥਾਂ ਦੀਆਂ ਹੋਈਆਂ ਬੇਅਦਬੀਆਂ ਅਤੇ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਦੇ ਹੱਕ ਵਿਚ ਕੈਪਟਨ ਸਰਕਾਰ ਡਟ ਗਈ ਹੈ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਕੁੰਵਰ ਵਿਜੈ ਦੇ ਤਬਾਦਲੇ ਸਬੰਧੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕੀਤੀ ਹੈ। ਗ੍ਰਹਿ ਵਿਭਾਗ ਵੱਲੋਂ ਤਿਆਰ ਰਿਪੋਰਟ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਹੈ।ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਕਮਿਸ਼ਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ‘ਤੇ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਆਈ.ਜੀ. ਨੂੰ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਤਾਇਨਾਤ ਕਰ ਦਿੱਤਾ ਸੀ। ਸਰਕਾਰ ਦਾ ਕਹਿਣਾ ਹੈ ਕਿ ਕਮਿਸ਼ਨ ਨੇ ਇਸ ਅਧਿਕਾਰੀ ਨੂੰ ਐਸਆਈਟੀ ਦੇ ਮੈਂਬਰ ਵਜੋਂ ਹਟਾਉਣ ਲਈ ਨਹੀਂ ਕਿਹਾ ਸੀ, ਸਗੋਂ ਮੀਡੀਆ ਨਾਲ ਕਿਸੇ ਵੀ ਤਰ੍ਹਾਂ ਦੀ ਗੱਲ ਕਰਨ ਤੋਂ ਵਰਜਿਆ ਸੀ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …