11.6 C
Toronto
Tuesday, October 14, 2025
spot_img
Homeਪੰਜਾਬਅੰਬਿਕਾ ਸੋਨੀ ਨੇ ਰਾਜ ਸਭਾ ਦੇ ਉਮੀਦਵਾਰ ਵਜੋਂ ਭਰੇ ਕਾਗਜ਼

ਅੰਬਿਕਾ ਸੋਨੀ ਨੇ ਰਾਜ ਸਭਾ ਦੇ ਉਮੀਦਵਾਰ ਵਜੋਂ ਭਰੇ ਕਾਗਜ਼

3ਚੰਡੀਗੜ੍ਹ/ਬਿਊਰੋ ਨਿਊਜ਼
ਸੀਨੀਅਰ ਕਾਂਗਰਸ ਆਗੂ ਅੰਬਿਕਾ ਸੋਨੀ ਨੇ ਅੱਜ ਚੰਡੀਗੜ੍ਹ ‘ਚ ਰਾਜ ਸਭਾ ਲਈ ਨਾਮਜਦਗੀ ਪੱਤਰ ਦਾਖਲ ਕਰ ਦਿੱਤਾ ਹੈ। ਪੰਜਾਬ ਵਿਧਾਨ ਸਭਾ ਸਕੱਤਰ ਦੇ ਦਫਤਰ ਵਿਚ ਨਾਮਜ਼ਦਗੀ ਭਰਨ ਸਮੇਂ ਉਨ੍ਹਾਂ ਨਾਲ ਕਾਂਗਰਸ ਦੇ ਪੰਜਾਬ ਇੰਚਾਰਜ ਸ਼ਕੀਲ ਅਹਿਮਦ, ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਚਰਨਜੀਤ ਸਿੰਘ ਚੰਨੀ ਤੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਦੇ ਕੋਟੇ ਵਿਚੋਂ ਬਲਵਿੰਦਰ ਸਿੰਘ ਭੂੰਦੜ ਵਲੋਂ ਨਾਮਜ਼ਦਗੀ ਪੱਤਰ ਭਰੇ ਜਾ ਚੁੱਕੇ। ਇਹਨਾਂ ਦੋਵਾਂ ਦਾ ਰਾਜ ਸਭਾ ਵਿਚ ਪਹੁੰਚਣਾ ਲਗਭਗ ਯਕੀਨੀ ਹੈ।
ਨਾਮਜ਼ਦਗੀ ਭਰਨ ਸਮੇਂ ਅੰਬਿਕਾ ਸੋਨੀ ਨੇ ਕਿਹਾ ਕਿ ਉਹ ਰਾਜ ਸਭਾ ਵਿਚ ਹਮੇਸ਼ਾ ਪੰਜਾਬ ਨਾਲ ਜੁੜੇ ਮੁੱਦੇ ਚੁੱਕਦੇ ਰਹਿਣਗੇ। ਰਾਜ ਸਭਾ ਉਮੀਦਵਾਰ ਨਾਮਜ਼ਦ ਕੀਤੇ ਜਾਣ ਲਈ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਤੇ ਉਪ ਪ੍ਰਧਾਨ ਰਾਹੁਲ ਗਾਂਧੀ ਸਮੇਤ ਸਾਰੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਨੂੰ ਪੰਜਾਬ ਤੋਂ ਰਾਜ ਸਭਾ ਮੈਂਬਰ ਨਾਮਜਦ ਕੀਤੇ ਜਾਣ ‘ਤੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵਧਾਈ ਦਿੱਤੀ। ਇਸ ਦੌਰਾਨ ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਪੰਜਾਬ ਵਿਚ ਜਿਲ੍ਹਾ ਪੱਧਰੀ ਗਰੁੱਪ ਬਣਾਏ ਹਨ। ਇਸ ਤਰੀਕੇ ਨਾਲ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ।

RELATED ARTICLES
POPULAR POSTS