16.1 C
Toronto
Wednesday, October 14, 2026
spot_img
Homeਭਾਰਤਪੁਲਵਾਮਾ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ

ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ

ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏਮਾਰੇ ਗਏ ਅੱਤਵਾਦੀਆਂ ਦਾ ਸਬੰਧ ਸੀ ਲਸ਼ਕਰ-ਏ-ਤੋਇਬਾ ਨਾਲ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਹ ਮੁਕਾਬਲਾ ਅੱਜ ਸਵੇਰੇ ਅਵੰਤੀਪੋਰਾ ਦੇ ਬਰੋ ਬੰਦੀਨਾ ਇਲਾਕੇ ਵਿਚ ਸ਼ੁਰੂ ਹੋਇਆ ਸੀ। ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਅਤੇ ਗੋਲਾ ਸਿੱਕਾ ਵੀ ਬਰਾਮਦ ਕੀਤਾ ਗਿਆ। ਜਾਣਕਾਰੀ ਮਿਲੀ ਹੈ ਕਿ ਅੱਤਵਾਦੀ ਜਿਸ ਮਕਾਨ ਵਿਚ ਲੁਕ ਕੇ ਫਾਇਰਿੰਗ ਕਰ ਰਹੇ ਸਨ, ਸੁਰੱਖਿਆ ਬਲਾਂ ਨੇ ਉਸ ਮਕਾਨ ‘ਚ ਧਮਾਕਾ ਕੀਤਾ। ਮਾਰੇ ਗਏ ਅੱਤਵਾਦੀਆਂ ਦਾ ਸਬੰਧ ਲਸ਼ਕਰ ਏ ਤੋਇਬਾ ਨਾਲ ਦੱਸਿਆ ਜਾ ਰਿਹਾ ਹੈ। ਸੁਰੱਖਿਆ ਬਲਾਂ ਨੂੰ ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਇਲਾਕੇ ਵਿਚ 23 ਦੇ ਕਰੀਬ ਅੱਤਵਾਦੀ ਲੁਕੇ ਹੋਏ ਹਨ। ਧਿਆਨ ਰਹੇ ਕਿ ਪਿਛਲੇ ਦਿਨੀਂ ਅਨੰਤਨਾਗ ਵਿਚ ਹੋਏ ਅੱਤਵਾਦੀ ਹਮਲੇ ਵਿਚ ਸੀ.ਆਰ.ਪੀ.ਐਫ. ਦੇ 6 ਜਵਾਨ ਸ਼ਹੀਦ ਹੋ ਗਏ ਸਨ।

RELATED ARTICLES
POPULAR POSTS