ਇਮਰਾਨ ਬੋਲੇ- ਉਮੀਦ ਹੈ ਕਸ਼ਮੀਰ ਸਮੇਤ ਸਾਰੇ ਮੁੱਦੇ ਹੱਲ ਹੋਣਗੇ
ਬਿਸ਼ਕੇਕ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਰਮਿਆਨ ਸੰਘਾਈ ਸਹਿਯੋਗ ਸੰਗਠਨ ਸੰਮੇਲਨ ਵਿਚ ਕੋਈ ਮੁਲਾਕਾਤ ਨਹੀਂ ਹੋਈ। ਦੋਵੇਂ ਪ੍ਰਧਾਨ ਮੰਤਰੀ ਦੋ ਦਿਨਾ ਸੰਮੇਲਨ ਵਿਚ ਸ਼ਾਮਲ ਹੋਣ ਲਈ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਪਹੁੰਚੇ। ਸੰਮੇਲਨ ਵਿਚ ਜਾਣ ਤੋਂ ਪਹਿਲਾਂ ਇਮਰਾਨ ਖਾਨ ਨੇ ਕਿਹਾ ਸੀ ਕਿ ਭਾਰਤ ਅਤੇ ਪਾਕਿਸਤਾਨ ਦੇ ਰਿਸ਼ਤੇ ਹੇਠਲੇ ਪੱਧਰ ‘ਤੇ ਹਨ। ਉਮੀਦ ਹੈ ਕਿ ਮੋਦੀ ਕਸ਼ਮੀਰ ਸਮੇਤ ਸਾਰੇ ਮੁੱਦਿਆਂ ਨੂੰ ਹੱਲ ਕਰਨਗੇ। ਜਾਣਕਾਰੀ ਮਿਲੀ ਹੈ ਕਿ ਸੰਮੇਲਨ ਦੌਰਾਨ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵੱਲ ਦੇਖਿਆ ਵੀ ਨਹੀਂ। ਭਾਰਤ ਪਹਿਲਾਂ ਹੀ ਕਹਿ ਚੁੱਕਾ ਹੈ ਕਿ ਸੰਮੇਲਨ ਦੌਰਾਨ ਮੋਦੀ ਅਤੇ ਇਮਰਾਨ ਵਿਚਕਾਰ ਗੱਲਬਾਤ ਦਾ ਕੋਈ ਪ੍ਰੋਗਰਾਮ ਨਹੀਂ ਹੈ। ਧਿਆਨ ਰਹੇ ਕਿ ਪੁਲਵਾਮਾ ਹਮਲੇ ਤੋਂ ਬਾਅਦ ਦੋਵੇਂ ਦੇਸ਼ਾਂ ਵਿਚਕਾਰ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਭਾਰਤ ਪਹਿਲਾਂ ਹੀ ਕਹਿ ਚੁੱਕਾ ਹੈ ਕਿ ਅੱਤਵਾਦ ਅਤੇ ਸ਼ਾਂਤੀ ਵਾਰਤਾ ਇਕੱਠਿਆਂ ਨਹੀਂ ਚੱਲ ਸਕਦੀ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …