ਫਤਹਿਵੀਰ ਦੀ ਮੌਤ ਤੋਂ ਬਾਅਦ ਸਰਕਾਰ ਨਵਾਂ ਕਾਨੂੰਨ ਬਣਾਉਣ ਲਈ ਹੋਈ ਸਰਗਰਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਹੁਣ ਸਰਕਾਰ ਦੀ ਆਗਿਆ ਤੋਂ ਬਿਨਾ ਟਿਊਬਵੈਲ ਨਹੀਂ ਲਗਾਏ ਜਾ ਸਕਣਗੇ। ਪੰਜਾਬ ਸਰਕਾਰ ਨੇ ਸਿੰਜਾਈ ਵਿਭਾਗ ਦੇ ਅਫ਼ਸਰਾਂ ਨੂੰ ਟਿਊਬਵੈੱਲ ਲਾਉਣ ਸਬੰਧੀ ਕਾਨੂੰਨ ਦਾ ਖ਼ਰੜਾ ਤਿਆਰ ਕਰਨ ਦੀਆਂ ਹਦਾਇਤਾਂ ਦੇ ਦਿੱਤੀਆਂ ਹਨ। ਇਸ ਬਾਰੇ ਸਿੰਜਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਅਗਸਤ ਮਹੀਨੇ ਹੋਣ ਵਾਲੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਟਿਊਬਵੈਲ ਲਾਉਣ ਬਾਰੇ ਨਵਾਂ ਕਾਨੂੰਨ ਲਾਗੂ ਕਰਨ ਲਈ ਬਿੱਲ ਲਿਆਂਦਾ ਜਾ ਸਕਦਾ ਹੈ। ਜੇ ਇਹ ਕਾਨੂੰਨ ਬਣਣਾ ਹੈ ਤਾਂ ਇਸ ਤੋਂ ਬਾਅਦ ਸਰਕਾਰ ਦੀ ਪ੍ਰਵਾਨਗੀ ਨਾਲ ਹੀ ਟਿਊਬਵੈੱਲ ਲਾਏ ਜਾ ਸਕਣਗੇ। ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਰੋਕਣ ਲਈ ਪਿਛਲੇ ਕਈ ਸਾਲਾਂ ਤੋਂ ਤਿਆਰੀ ਕੀਤੀ ਜਾ ਰਹੀ ਸੀ ਪਰ ਮੰਤਰੀਆਂ ਦੇ ਵਿਰੋਧ ਕਾਰਨ ਸਰਕਾਰ ਦਾ ਇਹ ਏਜੰਡਾ ਸਿਰੇ ਨਹੀਂ ਚੜ੍ਹ ਰਿਹਾ ਸੀ। ਉਧਰ ਦੂਜੇ ਪਾਸੇ ਫ਼ਤਹਿਵੀਰ ਸਿੰਘ ਦੀ ਖੁੱਲ੍ਹੇ ਬੋਰ ਵਿੱਚ ਡਿੱਗ ਕੇ ਮੌਤ ਹੋ ਜਾਣ ਬਾਅਦ ਸਰਕਾਰ ਇਸ ਕਾਨੂੰਨ ਨੂੰ ਲਿਆਉਣ ਲਈ ਹੋਰ ਵੀ ਸਰਗਰਮ ਹੋ ਗਈ ਹੈ।
Check Also
ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ
ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।