Breaking News
Home / ਪੰਜਾਬ / ਅਵਾਰਾ ਪਸ਼ੂਆਂ ਦੀ ਰਿਹਾਇਸ਼ ਦਾ ਹੁਣ ਜੇਲ੍ਹਾਂ ‘ਚ ਹੋਵੇਗਾ ਪ੍ਰਬੰਧ

ਅਵਾਰਾ ਪਸ਼ੂਆਂ ਦੀ ਰਿਹਾਇਸ਼ ਦਾ ਹੁਣ ਜੇਲ੍ਹਾਂ ‘ਚ ਹੋਵੇਗਾ ਪ੍ਰਬੰਧ

ਕੈਦੀ ਹੁਣ ਜੇਲ੍ਹਾਂ ‘ਚ ਅਵਾਰਾ ਪਸ਼ੂਆਂ ਨੂੰ ਪਾਉਣਗੇ ਪੱਠੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਵਲੋਂ ਕਦਮ ਚੁੱਕੇ ਜਾ ਰਹੇ ਹਨ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸੂਬੇ ਵਿਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਵੱਖ-ਵੱਖ ਜੇਲ੍ਹਾਂ ਵਿੱਚ ਗਊਸ਼ਾਲਾਵਾਂ ਬਣਾਈਆਂ ਜਾਣਗੀਆਂ ਤੇ ਜੇਲ੍ਹਾਂ ਅੰਦਰ ਸਜ਼ਾ ਭੁਗਤ ਰਹੇ ਕੈਦੀ ਜੇਲ੍ਹਾਂ ਵਿੱਚ ਇਨ੍ਹਾਂ ਅਵਾਰਾ ਪਸ਼ੂਆਂ ਨੂੰ ਪੱਠੇ ਪਾਉਣਗੇ। ਰੰਧਾਵਾ ਨੇ ਕਿਹਾ ਕਿ ਸੂਬੇ ਵਿੱਚ ਲਾਵਾਰਿਸ ਪਸ਼ੂ ਗੰਭੀਰ ਸਮੱਸਿਆ ਬਣਦੇ ਜਾ ਰਹੇ ਹਨ। ਇਸ ਬਾਰੇ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਖਾਲੀ ਪਈਆਂ ਜ਼ਮੀਨਾਂ ਵਿੱਚ ਗਊਸ਼ਾਲਾਵਾਂ ਬਣਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਸਜ਼ਾ ਭੁਗਤ ਰਹੇ ਕੈਦੀਆਂ ਕੋਲੋਂ ਹੁਣ ਗਊ ਸੇਵਾ ਦਾ ਕੰਮ ਲਿਆ ਜਾਵੇਗਾ। ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਤਿਆਰ ਕੀਤੀ ਗਈ ਇਹ ਯੋਜਨਾ ਜੇਕਰ ਕਾਮਯਾਬ ਹੁੰਦੀ ਹੈ ਤਾਂ ਸੂਬੇ ਅੰਦਰ ਜਾਨ ਦਾ ਖੌਫ ਬਣ ਰਹੇ ਅਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ।

Check Also

ਸੰਕਲਪ ਵੱਲੋਂ ਯੂਪੀਐਸਸੀ ਦੇ ਵਿਦਿਆਰਥੀਆਂ ਲਈ ਕੀਤਾ ਜਾਵੇਗਾ ਮੁਫ਼ਤ ਇੰਟਰਵਿਊ ਦੀ ਤਿਆਰੀ ਦਾ ਆਯੋਜਨ

ਚੰਡੀਗੜ੍ਹ/ਬਿਊਰ ਨਿਊਜ਼ : ਸਮਾਜਸੇਵੀ ਸੰਸਥਾ ਸੰਕਲਪ ਆਈਏਐਸ ਸੈਕਟਰ 29, ਚੰਡੀਗੜ੍ਹ ਵੱਲੋਂ ਹਰ ਸਾਲ ਦੀ ਤਰ੍ਹਾਂ …