Breaking News
Home / ਪੰਜਾਬ / ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਫੌਜ ਵਲੋਂ ਚੁੱਕਿਆ ਸਮਾਨ ਅਜੇ ਤੱਕ ਪੂਰਾ ਵਾਪਸ ਨਹੀਂ ਕੀਤਾ ਗਿਆ

ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਫੌਜ ਵਲੋਂ ਚੁੱਕਿਆ ਸਮਾਨ ਅਜੇ ਤੱਕ ਪੂਰਾ ਵਾਪਸ ਨਹੀਂ ਕੀਤਾ ਗਿਆ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ – ਮਾਮਲੇ ਦੀ ਜਾਂਚ ਲਈ ਬਣੇਗੀ ਕਮੇਟੀ
ਅੰਮ੍ਰਿਤਸਰ/ਬਿਊਰੋ ਨਿਊਜ਼
ਜੂਨ 1984 ਵਿਚ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਫ਼ੌਜ ਵਲੋਂ ਚੁੱਕ ਕੇ ਲਿਜਾਇਆ ਗਿਆ ਸਮੁੱਚਾ ਧਾਰਮਿਕ ਤੇ ਸਾਹਿਤਕ ਖਜ਼ਾਨਾ ਅਜੇ ਤੱਕ ਸ਼੍ਰੋਮਣੀ ਕਮੇਟੀ ਨੂੰ ਵਾਪਸ ਨਹੀਂ ਕੀਤਾ ਗਿਆ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ: ਰੂਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਬੈਠਕ ਵਿਚ ਲਏ ਗਏ ਫ਼ੈਸਲੇ ਅਨੁਸਾਰ ਇਸ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕਰਾਉਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਕਮੇਟੀ ਦਾ ਗਠਨ ਕਰਨ ਲਈ ਕਿਹਾ ਹੈ। ਇਸੇ ਦੌਰਾਨ ਲੌਂਗੋਵਾਲ ਅੱਜ ਸਿੱਖ ਰਿਫਰੈਂਸ ਲਾਇਬ੍ਰੇਰੀ ਪਹੁੰਚੇ ਅਤੇ ਉਨ੍ਹਾਂ ਇਸ ਸਬੰਧੀ ਸਾਰੀ ਜਾਣਕਾਰੀ ਵੀ ਹਾਸਲ ਕੀਤੀ। ਡਾ: ਰੂਪ ਸਿੰਘ ਨੇ ਕਿਹਾ ਕਿ ਹੁਣ ਤੱਕ ਕੇਂਦਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 205 ਹੱਥ ਲਿਖਤ ਸਰੂਪ, 807 ਪੁਸਤਕਾਂ, 1 ਹੁਕਮਨਾਮਾ ਤੇ ਅਖ਼ਬਾਰਾਂ ਸ਼੍ਰੋਮਣੀ ਕਮੇਟੀ ਨੂੰ ਵਾਪਸ ਕੀਤੀਆਂ ਗਈਆਂ ਸਨ ਜਦੋਂ ਕਿ 1984 ਦੇ ਫ਼ੌਜੀ ਹਮਲੇ ਤੋਂ ਪਹਿਲਾਂ ਇਸ ਲਾਇਬ੍ਰੇਰੀ ਵਿਚ 512 ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹੱਥ ਲਿਖਤ ਸਰੂਪ ਤੇ 12613 ਦੁਰਲੱਭ ਪੁਸਤਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਖ਼ਬਾਰਾਂ ਮੌਜੂਦ ਸਨ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …