17.2 C
Toronto
Friday, September 11, 2026
spot_img
Homeਭਾਰਤਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ

ਜੰਮੂ ਕਸ਼ਮੀਰ ਦੇ ਅਨੰਤਨਾਗ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ

ਜੰਮੂ ਕਸ਼ਮੀਰ ਦੇ ਅਨੰਤਨਾਗ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ, ਮੁਕਾਬਲੇ ‘ਚ ਇਕ ਮੇਜਰ ਵੀ ਸ਼ਹੀਦ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਅੱਜ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਦਾ ਅੱਤਵਾਦੀਆਂ ਨਾਲ ਮੁਕਾਬਲਾ ਹੋ ਗਿਆ। ਜਿਸ ਦੌਰਾਨ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ। ਮੁਕਾਬਲੇ ਦੌਰਾਨ ਫੌਜ ਦੇ ਇੱਕ ਮੇਜਰ ਦੇ ਵੀ ਸ਼ਹੀਦ ਹੋਣ ਦੀ ਖਬਰ ਹੈ, ਜਦਕਿ ਇੱਕ ਜਵਾਨ ਜ਼ਖ਼ਮੀ ਹੋ ਗਿਆ। ਜ਼ਿਕਰਯੋਗ ਹੈ ਕਿ ਖ਼ੁਫ਼ੀਆ ਸੂਚਨਾ ਦੇ ਆਧਾਰ ‘ਤੇ ਸੁਰੱਖਿਆ ਬਲਾਂ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੋਈ ਸੀ। ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਵਲੋਂ ਕੀਤੀ ਜਵਾਬੀ ਕਾਰਵਾਈ ਵਿਚ ਦੋ ਅੱਤਵਾਦੀ ਮਾਰੇ ਗਏ ਅਤੇ ਦੋਹਾਂ ਦੀ ਲਾਸ਼ਾਂ ਵੀ ਬਰਾਮਦ ਕਰ ਲਈਆਂ ਗਈਆਂ। ਇਸ ਤੋਂ ਬਾਅਦ ਜਦੋਂ ਸੁਰੱਖਿਆ ਬਲਾਂ ਦੇ ਜਵਾਨ ਇਲਾਕੇ ਦੀ ਤਲਾਸ਼ੀ ਲੈ ਰਹੇ ਸਨ ਤਾਂ ਲੁਕੇ ਕੁਝ ਹੋਰ ਅੱਤਵਾਦੀਆਂ ਨੇ ਫਿਰ ਤੋਂ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਫੌਜ ਦਾ ਇਕ ਮੇਜਰ ਵੀ ਸ਼ਹੀਦ ਹੋ ਗਿਆ।

RELATED ARTICLES
POPULAR POSTS