ਅੱਤ ਦੀ ਗਰਮੀ ‘ਚ ਮਰੀਜ਼ ਹੋਏ ਖੱਜਲ ਖੁਆਰ
ਨਵੀਂ ਦਿੱਲੀ/ਬਿਊਰੋ ਨਿਊਜ਼
ਪੱਛਮੀ ਬੰਗਾਲ ਵਿਚ ਹਸਪਤਾਲ ਦੇ ਜੂਨੀਅਰ ਡਾਕਟਰ ਨਾਲ ਕੁੱਟਮਾਰ ਦੇ ਵਿਰੋਧ ‘ਚ ਅੱਜ ਪੂਰੇ ਦੇਸ਼ ਭਰ ਵਿਚ ਡਾਕਟਰ 24 ਘੰਟੇ ਦੀ ਹੜਤਾਲ ‘ਤੇ ਹਨ। ਓਪੀਡੀ ਸਮੇਤ ਗੈਰ-ਜ਼ਰੂਰੀ ਸੇਵਾਵਾਂ ਅੱਜ ਸਵੇਰੇ 6 ਵਜੇ ਤੋਂ ਮੰਗਲਵਾਰ ਸਵੇਰੇ 6 ਵਜੇ ਤਕ ਬੰਦ ਰਹਿਣਗੀਆਂ। ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਪਹਿਲਾਂ ਹੀ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਨੂੰ ਹੜਤਾਲ ਤੋਂ ਵੱਖ ਰੱਖਿਆ ਗਿਆ ਹੈ। ਡਾਕਟਰਾਂ ਦੀ ਹੜਤਾਲ ਨੂੰ ਲੈ ਕੇ ਹਸਪਤਾਲਾਂ ਵਿਚ ਮਰੀਜ਼ਾਂ ਦੀ ਅੱਤ ਦੀ ਗਰਮੀ ਵਿਚ ਖੱਜਲ ਖੁਆਰੀ ਹੋਈ ਹੈ।
ਉੋਧਰ ਦੂਜੇ ਪਾਸੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਹੜਤਾਲ ਕਰ ਰਹੇ ਡਾਕਟਰਾਂ ਨਾਲ ਮੀਡੀਆ ਦੇ ਸਾਹਮਣੇ ਮੁਲਾਕਾਤ ਕੀਤੀ। ਇਸ ਮੌਕੇ ਡਾਕਟਰਾਂ ਨੇ ਕਿਹਾ ਕਿ ਸਾਨੂੰ ਕੰਮ ਕਰਨ ਸਮੇਂ ਵੀ ਡਰ ਲੱਗਦਾ ਹੈ। ਮਮਤਾ ਨੇ ਡਾਕਟਰਾਂ ਨੂੰ ਸੁਰੱਖਿਆ ਦਾ ਭਰੋਸਾ ਦਿੰਦਿਆਂ ਕਿਹਾ ਕਿ ਹਰ ਹਸਪਤਾਲ ਵਿਚ ਨੋਡਲ ਅਫਸਰ ਦੀ ਤਾਇਨਾਤੀ ਕੀਤੀ ਜਾਵੇਗੀ। ਮਮਤਾ ਬੈਨਰਜੀ ਨਾਲ ਹੋਈ ਗੱਲਬਾਤ ਤੋਂ ਬਾਅਦ ਡਾਕਟਰਾਂ ਨੇ ਵੀ ਸੰਤੁਸ਼ਟੀ ਜ਼ਾਹਰ ਕੀਤੀ ਹੈ।
Home / ਭਾਰਤ / ਪੱਛਮੀ ਬੰਗਾਲ ‘ਚ ਡਾਕਟਰ ਨਾਲ ਹੋਈ ਕੁੱਟਮਾਰ ਦੇ ਵਿਰੋਧ ਵਿਚ ਦੇਸ਼ ਭਰ ‘ਚ ਡਾਕਟਰਾਂ ਨੇ ਕੀਤੀ 24 ਘੰਟੇ ਲਈ ਹੜਤਾਲ
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …