ਹੁਣ ਹਰਸਿਮਰਤ ਕੌਰ ਬਾਦਲ ਨੇ ਪੰਜਾਬੀ ‘ਚ ਚੁੱਕੀ ਸਹੁੰ
ਨਵੀਂ ਦਿੱਲੀ/ਬਿਊਰੋ ਨਿਊਜ਼
17ਵੀਂ ਲੋਕ ਸਭਾ ਦਾ ਸੈਸ਼ਨ ਅੱਜ ਸ਼ੁਰੂ ਹੋ ਗਿਆ, ਜੋ ਕਿ 26 ਜੁਲਾਈ ਤੱਕ ਚੱਲੇਗਾ। ਅੱਜ ਸ਼ੁਰੂ ਹੋਏ ਸੈਸ਼ਨ ਵਿਚ ਲੋਕ ਸਭਾ ਚੋਣਾਂ ਜਿੱਤ ਕੇ ਆਏ ਨਵੇਂ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ। ਸਦਨ ਵਿਚ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ, ਉਥੇ ਅਮਿਤ ਸ਼ਾਹ, ਰਾਜਨਾਥ ਸਿੰਘ, ਸਿਮਰਤੀ ਇਰਾਨੀ ਨੇ ਵੀ ਸਹੁੰ ਚੁੱਕੀ। ਮੋਦੀ ਕੈਬਨਿਟ ਵਿਚ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬੀ ਵਿਚ ਸਹੁੰ ਚੁੱਕੀ। ਧਿਆਨ ਰਹੇ ਕਿ 30 ਮਈ ਨੂੰ ਹਰਸਿਮਰਤ ਬਾਦਲ ਨੇ ਕੈਬਨਿਟ ਮੰਤਰੀ ਵਜੋਂ ਅੰਗਰੇਜ਼ੀ ਭਾਸ਼ਾ ਵਿਚ ਸਹੁੰ ਚੁੱਕੀ ਤਾਂ ਪੰਜਾਬ ਵਿਚੋਂ ਇਹ ਅਵਾਜ਼ ਵੀ ਉਠੀ ਸੀ ਕਿ ਪੰਜਾਬੀ ਮੰਤਰੀ ਹੋਣ ਦੇ ਨਾਤੇ ਵੀ ਉਨ੍ਹਾਂ ਪੰਜਾਬੀ ਭਾਸ਼ਾ ਨੂੰ ਦਰਕਿਨਾਰ ਕਰਕੇ ਅੰਗਰੇਜ਼ੀ ਵਿਚ ਸਹੁੰ ਚੁੱਕੀ ਹੈ। ਇਸ ਵਾਰ ਹਰਸਿਮਰਤ ਵਲੋਂ ਇਸ ਗੱਲ ਦਾ ਖਿਆਲ ਰੱਖਿਆ ਗਿਆ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …