-3.4 C
Toronto
Sunday, December 21, 2025
spot_img
Homeਪੰਜਾਬਭ੍ਰਿਸ਼ਟ ਪੁਲਿਸ ਵਾਲਿਆਂ ਖਿਲਾਫ ਸਖਤ ਕਾਰਵਾਈ

ਭ੍ਰਿਸ਼ਟ ਪੁਲਿਸ ਵਾਲਿਆਂ ਖਿਲਾਫ ਸਖਤ ਕਾਰਵਾਈ

ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਗਲਤਾਨ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੇ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਲਿਪਤ 6 ਥਾਣੇਦਾਰਾਂ ਸਮੇਤ 11 ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ। ਮੁਅੱਤਲ ਕੀਤੇ ਗਏ ਥਾਣੇਦਾਰਾਂ ਵਿਚ ਇੱਕ ਮਹਿਲਾ ਥਾਣੇਦਾਰ ਵੀ ਸ਼ਾਮਲ ਹੈ। ਇਸ ਸਬੰਧੀ ਐਸ.ਐਸ.ਪੀ. ਸਿੱਧੂ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਤੇ ਨਸ਼ਿਆਂ ਦੇ ਵੱਖ-ਵੱਖ ਮਾਮਲਿਆਂ ਵਿੱਚ ਸ਼ਮੂਲੀਅਤ ਸਾਹਮਣੇ ਆਉਣ ਕਾਰਨ ਇਨ੍ਹਾਂ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰਕੇ ਵਿਭਾਗੀ ਪੜਤਾਲ ਕੀਤੀ ਗਈ। ਪੜਤਾਲ ਵਿੱਚ ਦੋਸ਼ੀ ਪਾਏ ਜਾਣ ਕਾਰਨ ਇਨ੍ਹਾਂ ਨੂੰ ਨੌਕਰੀ ਤੋਂ ਮੁਅੱਤਲ ਕੀਤਾ ਗਿਆ ਹੈ।

RELATED ARTICLES
POPULAR POSTS