Breaking News
Home / ਪੰਜਾਬ / ਸਿੱਖ ਰੈਫਰੈਂਸ ਲਾਇਬ੍ਰੇਰੀ ਮਾਮਲੇ ਦੀ ਪੜਤਾਲ ਲਈ ਜਾਂਚ ਕਮੇਟੀ ਦਾ ਗਠਨ

ਸਿੱਖ ਰੈਫਰੈਂਸ ਲਾਇਬ੍ਰੇਰੀ ਮਾਮਲੇ ਦੀ ਪੜਤਾਲ ਲਈ ਜਾਂਚ ਕਮੇਟੀ ਦਾ ਗਠਨ

ਜਾਂਚ ਕਮੇਟੀ ਵਿਚ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਬੀਬੀ ਜਗੀਰ ਕੌਰ ਵੀ ਸ਼ਾਮਲ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਮਾਮਲੇ ਸਬੰਧੀ ਉੱਚ ਪੱਧਰੀ ਜਾਂਚ ਕਮੇਟੀ ਦਾ ਗਠਨ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗਠਿਤ ਕੀਤੀ ਗਈ ਇਸ ਪੰਜ ਮੈਂਬਰੀ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਦਲਮੇਘ ਸਿੰਘ, ਡਾ. ਅਮਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।ઠਧਿਆਨ ਰਹੇ ਕਿ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਕੀਤੇ ਫ਼ੌਜੀ ਹਮਲੇ ਦੌਰਾਨ ਸਿੱਖ ਕੌਮ ਦਾ ਵਡਮੁੱਲਾ ਸਾਹਿਤ ਫੌਜ ਵਲੋਂ ਚੁੱਕ ਲਿਆ ਗਿਆ ਸੀ, ਜਿਸ ਵਿਚ ਬਹੁਤਾ ਅਜੇ ਤੱਕ ਵਾਪਸ ਨਹੀਂ ਕੀਤਾ ਗਿਆ। ਇਸ ਸਬੰਧੀ ਲੌਂਗੋਵਾਲ ਨੇ ਕਿਹਾ ਕਿ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਕੀਮਤੀ ਸਰਮਾਏ ਸਬੰਧੀ ਆਈਆਂ ਖ਼ਬਰਾਂ ਦੀ ਤਹਿ ਤੱਕ ਜਾਣ ਲਈ ਬਣਾਈ ਗਈ ਕਮੇਟੀ ਪਾਰਦਰਸ਼ੀ ਢੰਗ ਨਾਲ ਜਾਂਚ ਕਰੇਗੀ।

Check Also

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ

ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …