ਐਸ.ਜੀ.ਪੀ.ਸੀ. ਪ੍ਰਧਾਨ ਲੌਂਗੋਵਾਲ ਨੇ ਕਿਹਾ – ਦੋਸ਼ੀ ਪੁਲਿਸ ਵਾਲਿਆਂ ਨੂੰ ਸਖਤ ਸਜ਼ਾਵਾਂ ਮਿਲਣ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ‘ਚ ਸਿੱਖ ਡਰਾਈਵਰ ਅਤੇ ਉਸਦੇ ਨਾਬਾਲਗ ਪੁੱਤਰ ‘ਤੇ ਦਿੱਲੀ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਦੀ ਕੈਪਟਨ ਅਮਰਿੰਦਰ ਨੇ ਸਖਤ ਨਿੰਦਾ ਕੀਤੀ ਹੈ। ਕੈਪਟਨ ਨੇ ਟਵੀਟ ਕਰਦਿਆਂ ਇਸ ਘਟਨਾ ਨੂੰ ਸ਼ਰਮਨਾਕ ਦੱਸਿਆ। ਕੈਪਟਨ ਨੇ ਕਿਹਾ ਕਿ ਦਿੱਲੀ ਪੁਲਿਸ ਦਾ ਮਾਮੂਲੀ ਜਿਹੀ ਗੱਲ ‘ਤੇ ਨਿਰਦੋਸ਼ ਵਿਅਕਤੀਆਂ ‘ਤੇ ਤਸ਼ੱਦਦ ਢਾਹੁਣਾ ਬੇਹੱਦ ਘਟੀਆ ਹੈ। ਕੈਪਟਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਮੰਗ ਕੀਤੀ ਕਿ ਇਸ ਘਟਨਾ ‘ਚ ਜਲਦੀ ਇਨਸਾਫ ਮਿਲਣਾ ਚਾਹੀਦਾ ਹੈ।
ਇਸੇ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੁਲਿਸ ਦੇ ਅਜਿਹੇ ਵਤੀਰੇ ਦੀ ਰੱਜ ਕੇ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਰੱਖਿਆ ਕਰਨ ਵਾਲਿਆਂ ਨੂੰ ਹਿੰਸਕ ਗੁੰਡੇ ਬਣਨ ਦੀ ਮਨਜੂਰੀ ਨਹੀਂ ਦਿੱਤੀ ਜਾ ਸਕਦੀ। ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਪੁਲਿਸ ਦੇ ਇਸ ਕਾਰੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਲੌਂਗੋਵਾਲ ਨੇ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਇਸ ਮਾਮਲੇ ਸਬੰਧੀ ਰਿਪੋਰਟ ਮੰਗ ਲਈ ਹੈ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …