ਵੀਡੀਓ ਵਾਇਰਲ, ਲੋਕਾਂ ‘ਚ ਗੁੱਸੇ ਦੀ ਲਹਿਰ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਪੁਲਿਸ ਮੁਲਾਜ਼ਮਾਂ ਵਲੋਂ ਲੰਘੇ ਕੱਲ੍ਹ ਇੱਕ ਸਿੱਖ ਆਟੋ ਚਾਲਕ ਸਰਬਜੀਤ ਸਿੰਘ ਅਤੇ ਉਸ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਘਟਨਾ ਸੰਬੰਧੀ ਸੋਸ਼ਲ ਮੀਡੀਆ ‘ਤੇ ਕਈ ਵੀਡੀਓ ਅਤੇ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ। ਪੁਲਿਸ ਵਲੋਂ ਕੁੱਟਮਾਰ ਕਰਨ ਦੇ ਇਸ ਮਾਮਲੇ ਦਾ ਸਿੱਖ ਜਥੇਬੰਦੀਆਂ ਅਤੇ ਆਮ ਲੋਕਾਂ ਵਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਉੱਧਰ ਇਸ ਘਟਨਾ ਦੇ ਸੰਬੰਧ ਵਿਚ ਦਿੱਲੀ ਪੁਲਿਸ ਦੇ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ। ਧਿਆਨ ਰਹੇ ਕਿ ਸਰਬਜੀਤ ਸਿੰਘ ਦਾ ਵਾਹਨ ਪੁਲਿਸ ਦੀ ਗੱਡੀ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਸਰਬਜੀਤ ਅਤੇ ਉਸਦੇ ਪੁੱਤਰ ਦੀ ਮਾਰਕੁੱਟ ਕੀਤੀ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਆਟੋ ਚਲਾਕ ਨੇ ਇੱਕ ਪੁਲਿਸ ਅਧਿਕਾਰੀ ‘ਤੇ ਤਲਵਾਰ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਦਿੱਲੀ ਪੁਲਿਸ ਵਲੋਂ ਸਿੱਖ ਡਰਾਈਵਰ ਦੀ ਕੁੱਟਮਾਰ ਦੇ ਰੋਸ ਵਜੋਂ ਪੰਜਾਬ ਅਤੇ ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ ਅਤੇ ਦਿੱਲੀ ਪੁਲਿਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਹੋ ਰਹੀ ਹੈ।
Check Also
ਜਸਟਿਸ ਬੀ.ਆਰ. ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਹੋਣਗੇ
14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਾਨਯੋਗ ਚੀਫ …