11.9 C
Toronto
Monday, October 12, 2026
spot_img
Homeਭਾਰਤਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀਆਂ ਨੂੰ ਮਾਰ...

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ – ਇਕ ਜਵਾਨ ਵੀ ਹੋਇਆ ਸ਼ਹੀਦ

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ – ਇਕ ਜਵਾਨ ਵੀ ਹੋਇਆ ਸ਼ਹੀਦਲੰਘੇ ਕੱਲ੍ਹ ਪੁਲਵਾਮਾ ‘ਚ ਜ਼ਖਮੀ ਹੋਏ ਦੋ ਜਵਾਨਾਂ ਨੇ ਵੀ ਤੋੜਿਆ ਦਮ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਦੌਰਾਨ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਦੱਸਿਆ ਗਿਆ ਕਿ ਮਾਰੇ ਗਏ ਅੱਤਵਾਦੀ ਸੱਜਾਦ ਅਹਿਮਦ ਭੱਟ ਅਤੇ ਤੌਸੀਕ ਦੋਵੇਂ 14 ਫਰਵਰੀ ਨੂੰ ਹੋਏ ਪੁਲਵਾਮਾ ਅੱਤਵਾਦੀ ਹਮਲੇ ਵਿਚ ਸ਼ਾਮਲ ਸਨ। ਇਸ ਮੁਕਾਬਲੇ ਵਿਚ ਇਕ ਜਵਾਨ ਅਨਿਲ ਜਸਵਾਲ ਵੀ ਸ਼ਹੀਦ ਹੋ ਗਿਆ। ਘਟਨਾ ਸਥਾਨ ਤੋਂ ਭਾਰੀ ਮਾਤਰਾ ਵਿਚ ਗੋਲੀ ਸਿੱਕਾ ਬਰਾਮਦ ਹੋਇਆ ਹੈ। ਜੰਮੂ ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲਵਾਮਾ ਅੱਤਵਾਦੀ ਹਮਲੇ ਵਿਚ ਜਿਸ ਕਾਰ ਦੀ ਵਰਤੋਂ ਕੀਤੀ ਗਈ ਸੀ, ਉਹ ਸੱਜਾਦ ਅਹਿਮਦ ਭੱਟ ਦੀ ਹੀ ਸੀ। ਧਿਆਨ ਰਹੇ ਲੰਘੇ ਕੱਲ੍ਹ ਪੁਲਵਾਮਾ ਵਿਚ ਅੱਤਵਾਦੀਆਂ ਵਲੋਂ ਕੀਤੇ ਆਈ.ਈ.ਡੀ. ਹਮਲੇ ਵਿਚ ਜ਼ਖ਼ਮੀ ਦੋ ਜਵਾਨਾਂ ਨੇ ਅੱਜ ਦਮ ਤੋੜ ਦਿੱਤਾ ਹੈ।

RELATED ARTICLES

POPULAR POSTS