Breaking News
Home / ਭਾਰਤ / ਅਯੁੱਧਿਆ ‘ਚ ਹੋਏ ਅੱਤਵਾਦੀ ਹਮਲੇ ਦਾ 14 ਸਾਲਾਂ ਬਾਅਦ ਆਇਆ ਫੈਸਲਾ

ਅਯੁੱਧਿਆ ‘ਚ ਹੋਏ ਅੱਤਵਾਦੀ ਹਮਲੇ ਦਾ 14 ਸਾਲਾਂ ਬਾਅਦ ਆਇਆ ਫੈਸਲਾ

ਅਦਾਲਤ ਨੇ ਚਾਰ ਮੁਲਜ਼ਮਾਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਅਤੇ ਇਕ ਆਰੋਪੀ ਬਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਅਯੁੱਧਿਆ ਦੇ ਰਾਮ ਜਨਮ ਭੂਮੀ ਕੰਪਲੈਕਸ ਵਿਚ 5 ਜੁਲਾਈ 2005 ਨੂੰ ਹੋਏ ਅੱਤਵਾਦੀ ਹਮਲੇ ‘ਤੇ 14 ਸਾਲਾਂ ਬਾਅਦ ਅੱਜ ਪਰੱਗਿਆਰਾਜ ਦੀ ਵਿਸ਼ੇਸ਼ ਅਦਾਲਤ ਨੇ ਫੈਸਲਾ ਸੁਣਾਇਆ। ਅਦਾਲਤ ਨੇ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ, ਜਦਕਿ ਇਕ ਆਰੋਪੀ ਮੁਹੰਮਦ ਅਜੀਜ ਨੂੰ ਬਰੀ ਕਰ ਦਿੱਤਾ। ਅਦਾਲਤ ਨੇ ਇਰਫਾਨ, ਮੁਹੰਮਦ ਸ਼ਕੀਲ, ਮੁਹੰਮਦ ਨਫੀਸ ਅਤੇ ਆਸਿਫ ਇਕਬਾਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਇਨ੍ਹਾਂ ਨੂੰ ਢਾਈ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ। ਫੈਸਲੇ ਨੂੰ ਦੇਖਦੇ ਹੋਏ ਅਯੁੱਧਿਆ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ 5 ਜੁਲਾਈ 2005 ਨੂੰ ਸਵੇਰੇ ਕਰੀਬ ਸਵਾ ਨੌਂ ਵਜੇ ਅਯੁੱਧਿਆ ‘ਚ ਰਾਮ ਜਨਮ ਭੂਮੀ ਕੰਪਲੈਕਸ ‘ਚ ਅੱਤਵਾਦੀਆਂ ਨੇ ਫਾਇਰਿੰਗ ਕੀਤੀ ਸੀ। ਇਸ ਹਮਲੇ ਵਿਚ ਸੁਰੱਖਿਆ ਬਲਾਂ ਦੇ ਕਈ ਜਵਾਨ ਜ਼ਖ਼ਮੀ ਹੋ ਗਏ ਸਨ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਵਿਚ ਪੰਜ ਅੱਤਵਾਦੀਆਂ ਨੂੰ ਮਾਰ ਵੀ ਦਿੱਤਾ ਸੀ ਅਤੇ ਪੰਜ ਹੋਰ ਆਰੋਪੀ ਫੜੇ ਗਏ ਸਨ। ਇਸ ਹਮਲੇ ਦੌਰਾਨ ਦੋ ਆਮ ਨਾਗਰਿਕਾਂ ਦੀ ਜਾਨ ਵੀ ਚਲੀ ਗਈ ਸੀ।

Check Also

ਭਾਰਤ ਦੇ 11 ਸੂਬਿਆਂ ’ਚ ਲੋਕ ਸਭਾ ਦੇ ਤੀਜੇ ਪੜਾਅ ਦੀਆਂ ਵੋਟਾਂ ਭਲਕੇ ਮੰਗਲਵਾਰ ਨੂੰ

93 ਸੀਟਾਂ ’ਤੇ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਦੇ ਤੀਜੇ …