-16.7 C
Toronto
Friday, January 30, 2026
spot_img
Homeਭਾਰਤਸੈਸ਼ਨ ਦੇ ਦੂਜੇ ਦਿਨ ਸੁਖਬੀਰ ਬਾਦਲ, ਭਗਵੰਤ ਮਾਨ, ਪਰਨੀਤ ਕੌਰ ਅਤੇ ਸੰਨੀ...

ਸੈਸ਼ਨ ਦੇ ਦੂਜੇ ਦਿਨ ਸੁਖਬੀਰ ਬਾਦਲ, ਭਗਵੰਤ ਮਾਨ, ਪਰਨੀਤ ਕੌਰ ਅਤੇ ਸੰਨੀ ਦਿਓਲ ਨੇ ਸੰਸਦ ਮੈਂਬਰਾਂ ਵਜੋਂ ਚੁੱਕੀ ਸਹੁੰ

ਭਗਵੰਤ ਮਾਨ ਨੇ ਸਹੁੰ ਚੁੱਕਣ ਤੋਂ ਬਾਅਦ ਇਨਕਲਾਬ ਜ਼ਿੰਦਾਬਾਦ ਦੇ ਲਗਾਏ ਨਾਅਰੇ
ਨਵੀਂ ਦਿੱਲੀ/ਬਿਊਰੋ ਨਿਊਜ਼
17ਵੀਂ ਲੋਕ ਸਭਾ ਸ਼ੈਸਨ ਦੇ ਦੂਜੇ ਦਿਨ ਵੀ ਅੱਜ ਸੰਸਦ ਮੈਂਬਰਾਂ ਵਲੋਂ ਸਹੁੰ ਚੁੱਕਣ ਦਾ ਸਿਲਸਿਲਾ ਜਾਰੀ ਰਿਹਾ, ਜਿਸ ਦੌਰਾਨ ਸੁਖਬੀਰ ਸਿੰਘ ਬਾਦਲ, ਭਗਵੰਤ ਮਾਨ, ਪਰਨੀਤ ਕੌਰ ਅਤੇ ਸੰਨੀ ਦਿਓਲ ਨੇ ਵੀ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਸੁਖਬੀਰ ਬਾਦਲ ਨੇ ਪੰਜਾਬੀ ਭਾਸ਼ਾ ਵਿਚ ਸਹੁੰ ਚੁੱਕੀ। ਧਿਆਨ ਰਹੇ ਕਿ ਲੰਘੇ ਕੱਲ੍ਹ ਕੇਂਦਰੀ ਹਰਸਿਮਰਤ ਕੌਰ ਬਾਦਲ ਤੇ ਸੋਮ ਪ੍ਰਕਾਸ਼ ਨੇ ਵੀ ਮਾਂ ਬੋਲੀ ਪੰਜਾਬੀ ਵਿਚ ਸਹੁੰ ਚੁੱਕੀ ਸੀ। ਇਸੇ ਦੌਰਾਨ ਕਾਂਗਰਸੀ ਸੰਸਦ ਮੈਂਬਰ ਜਸਬੀਰ ਡਿੰਪਾ, ਰਵਨੀਤ ਬਿੱਟੂ, ਗੁਰਜੀਤ ਔਜਲਾ, ਡਾ. ਅਮਰ ਸਿੰਘ, ਮੁਹੰਮਦ ਸਦੀਕ ਅਤੇ ਚੌਧਰੀ ਸੰਤੋਖ ਸਿੰਘ ਨੇ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ‘ਆਪ’ ਦੇ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਸਹੁੰ ਚੁੱਕਣ ਤੋਂ ਬਾਅਦ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ। ਧਿਆਨ ਰਹੇ ਕਿ ਜਦੋਂ ਸੰਨੀ ਦਿਓਲ ਨੇ ਸਹੁੰ ਚੁੱਕੀ ਤਾਂ ਮਥੁਰਾ ਤੋਂ ਸੰਸਦ ਮੈਂਬਰ ਹੇਮਾ ਮਾਲਿਨੀ ਵੀ ਲਗਾਤਾਰ ਮੇਜ਼ ਥਪਥਪਾਉਂਦੀ ਨਜ਼ਰ ਆਈ ਅਤੇ ਉਸ ਦੇ ਚਿਹਰੇ ‘ਤੇ ਵੱਖਰਾ ਹੀ ਸਕੂਨ ਨਜ਼ਰ ਆ ਰਿਹਾ ਸੀ।

RELATED ARTICLES
POPULAR POSTS