ਲੁਧਿਆਣਾ/ਬਿਊਰੋ ਨਿਊਜ਼
ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਦਿੱਲੀ ਪੁਲਿਸ ਵਲੋਂ ਸਿੱਖ ਡਰਾਈਵਰ ਦੀ ਕੀਤੀ ਕੁੱਟਮਾਰ ਦੀ ਸਖਤ ਨਿੰਦਾ ਕੀਤੀ ਹੈ। ਬੈਂਸ ਨੈ ਕਿਹਾ ਕਿ ਅੱਜ ਪੂਰੇ ਦੇਸ਼ ਵਿਚ ਪੁਲਿਸ ਆਪਣੇ ਆਪ ਨੂੰ ਰੱਬ ਸਮਝ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਡਰਾਈਵਰ ਦੀ ਮਾਰਕੁੱਟ ਕਰਨ ਵਾਲੇ ਦਿੱਲੀ ਪੁਲਿਸ ਦੇ ਮੁਲਾਜ਼ਮਾਂ ਨੂੰ ਮੁਅੱਤਲ ਨਹੀਂ ਸਗੋਂ ਡਿਸਮਿਸ ਕਰਨਾ ਚਾਹੀਦਾ ਹੈ ਤਾਂ ਜੋ ਅੱਗੇ ਕੋਈ ਵੀ ਪੁਲਿਸ ਵਾਲਾ ਅਜਿਹੀ ਘਿਨੌਣੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ। ਧਿਆਨ ਰਹੇ ਕਿ ਲੰਘੇ ਕੱਲ੍ਹ ਦਿੱਲੀ ਵਿਚ ਸਿੱਖ ਡਰਾਈਵਰ ਤੇ ਉਸਦੇ ਪੁੱਤਰ ਦੀ ਪੁਲਿਸ ਵਾਲਿਆਂ ਨੇ ਕੁੱਟਮਾਰ ਕੀਤੀ ਸੀ ਤੇ ਹੁਣ ਇਹ ਮਾਮਲਾ ਗਰਮਾਇਆ ਹੋਇਆ ਹੈ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਸਿੱਖ ਡਰਾਈਵਰ ਦੀ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਨੇ ਗ੍ਰਹਿ ਮੰਤਰਾਲੇ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ।

