12.7 C
Toronto
Saturday, October 18, 2025
spot_img
Homeਪੰਜਾਬਜਾਟ ਰਾਖਵਾਂਕਰਨ ਅੰਦੋਲਨ ਦੀ ਚਿਤਾਵਨੀ ਤੋਂ ਬਾਅਦ ਹਰਿਆਣਾ ਦੇ 8 ਜ਼ਿਲ੍ਹਿਆਂ 'ਚ...

ਜਾਟ ਰਾਖਵਾਂਕਰਨ ਅੰਦੋਲਨ ਦੀ ਚਿਤਾਵਨੀ ਤੋਂ ਬਾਅਦ ਹਰਿਆਣਾ ਦੇ 8 ਜ਼ਿਲ੍ਹਿਆਂ ‘ਚ ਧਾਰਾ 144 ਲਾਗੂ

1ਹਾਈਕੋਰਟ ਜਾਵੇਗੀ ਖੱਟਰ ਸਰਕਾਰ  
ਚੰਡੀਗੜ੍ਹ/ਬਿਊਰੋ ਨਿਊਜ਼
ਅਖਿਲ ਭਾਰਤੀ ਜਾਟ ਰਾਖਵਾਂਕਰਨ ਅੰਦੋਲਨ ਸੰਘਰਸ਼ ਕਮੇਟੀ ਵਲੋਂ ਸਰਕਾਰੀ ਨੌਕਰੀਆਂ ਵਿਚ ਰਾਖਵਾਂਕਰਨ ਲਈ 5 ਜੂਨ ਤੋਂ ਹਰਿਆਣਾ ਵਿਚ ਫਿਰ ਤੋਂ ਅੰਦੋਲਨ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਨੂੰ ਦੇਖਦੇ ਹੋਏ ਹਰਿਆਣਾ ਵਿਚ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਸੂਬੇ ਦੇ 8 ਜ਼ਿਲ੍ਹਿਆਂ ਵਿਚ ਧਾਰਾ 144 ਲਗਾਈ ਗਈ ਹੈ। ਅੰਦੋਲਨ ਨੂੰ ਰੋਕਣ ਲਈ ਖੱਟਰ ਸਰਕਾਰ ਹਾਈਕੋਰਟ ਵਿਚ ਇਕ ਅਰਜੀ ਦਾਖਲ ਕਰੇਗੀ।
ਹਰਿਆਣਾ ਪੁਲਿਸ ਦੇ ਸੂਤਰਾਂ ਦਾ ਕਹਿਣਾ ਹੈ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਕਰਮੀਆਂ ਅਤੇ ਅਰਧ ਸੈਨਿਕ ਬਲਾਂ ਨੂੰ ਸੋਨੀਪਤ, ਰੋਹਤਕ, ਝੱਜਰ, ਜੀਂਦ ਅਤੇ ਫਤੇਹਾਬਾਦ ਜਿਹੇ ਸੰਵੇਦਨਸ਼ੀਨ ਸਥਾਨਾਂ ‘ਤੇ ਤੈਨਾਤ ਕੀਤਾ ਗਿਆ ਹੈ।  ਸੋਨੀਪਤ ਦੇ ਡੀਐਮ ਕੇ. ਮਕਰੰਦ ਨੇ ਸੰਘਰਸ਼, ਤਣਾਅ, ਮਨੁੱਖੀ ਜੀਵਨ ਨੂੰ ਖਤਰਾ, ਸੰਪਤੀ ਨੂੰ ਨੁਕਸਾਨ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਖਰਾਬ ਹੋਣ ਤੋਂ ਰੋਕਣ ਲਈ ਸੀਆਰਪੀਸੀ ਦੀ ਧਾਰਾ 144 ਲਾਗੂ ਕਰਨ ਦਾ ਹੁਕਮ ਜਾਰੀ ਕੀਤਾ ਹੈ।

RELATED ARTICLES
POPULAR POSTS