ਸੁਖਜਿੰਦਰ ਰੰਧਾਵਾ ਨੇ ਹਰਸਿਮਰਤ ਨੂੰ ਜਵਾਬ ਦਿੰਦਿਆਂ ਕਿਹਾ – ਤੁਹਾਡੇ ਪਰਿਵਾਰ ਨੇ ਪੰਜਾਬ ਨੂੰ ਤਬਾਹ ਕੀਤਾ
ਜਲੰਧਰ/ਬਿਊਰੋ ਨਿਊਜ਼
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਕ ਵਾਰ ਪੰਜਾਬ ਵਿਚ ਨਸ਼ਿਆਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖਾ ਹਮਲਾ ਬੋਲਿਆ। ਹਰਸਿਮਰਤ ਨੇ ਟਵੀਟ ਕਰਕੇ ਕਿਹਾ ਕਿ ਲੋਕ ਦੁਹਾਈ ਦੇ ਰਹੇ ਹਨ ਕਿ ਨਸ਼ਾ ਤਸਕਰੀ ਦੇ ਵੱਡੇ ਮਗਰਮੱਛਾਂ ਅਤੇ ਉਨ੍ਹਾਂ ਨਾਲ ਮਿਲੇ ਹੋਏ ਪੁਲਿਸ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕੈਪਟਨ ਨੂੰ ਨਸ਼ਿਆਂ ਦੇ ਮਾਮਲੇ ‘ਚ ਸਖਤ ਰੁਖ਼ ਅਪਨਾਉਣ ਲਈ ਕਿਹਾ ਅਤੇ ਨਸ਼ਾ ਖਤਮ ਕਰਨ ਲਈ ਚੁੱਕੀ ਸਹੁੰ ਵੀ ਯਾਦ ਕਰਵਾਈ।
ਇਸੇ ਦੌਰਾਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਹਰਸਿਮਰਤ ਬਾਦਲ ਨੂੰ ਜਵਾਬ ਦਿੰਦਿਆਂ ਕਿਹਾ ਕਿ ਤੁਹਾਡੇ ਪਰਿਵਾਰ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਅਤੇ ਪੰਜਾਬ ਵਿਚ ਡਰੱਗ ਪਲੇਗ ਵਾਂਗ ਫੈਲਿਆ ਹੈ। ਰੰਧਾਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਨਸ਼ਿਆਂ ਖਿਲਾਫ ਲੜਾਈ ਲੜ ਰਹੇ ਹਨ ਅਤੇ ਪੰਜਾਬ ਵਿਚੋਂ ਨਸ਼ਿਆਂ ਦਾ ਬਿਲਕੁਲ ਖਾਤਮਾ ਹੋਵੇਗਾ।
Check Also
ਕੁਲਦੀਪ ਧਾਲੀਵਾਲ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਤੋਂ ਖੋਲ੍ਹਣ ਦੀ ਕੀਤੀ ਮੰਗ
ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਤੁਰੰਤ ਖੋਲ੍ਹਿਆ ਜਾਵੇ ਅਜਨਾਲਾ/ਬਿਊਰੋ ਨਿਊਜ਼ : ਨਸ਼ਾ-ਮੁਕਤੀ ਯਾਤਰਾ ਦੀ …