ਨਸ਼ੇ ਕਾਰਨ ਇਕ ਲੜਕੀ ਅਤੇ ਦੋ ਨੌਜਵਾਨਾਂ ਦੀ ਹੋਈ ਮੌਤ
ਬਠਿੰਡਾ/ਬਿਊਰੋ ਨਿਊਜ਼
ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਨੇ ਚਾਰ ਹਫਤਿਆਂ ਵਿਚ ਨਸ਼ਾ ਖਤਮ ਕਰਨ ਦੀ ਸਹੁੰ ਚੁੱਕੀ ਸੀ। ਪਰ ਹੁਣ ਤਾਂ ਪੰਜਾਬ ਵਿਚ ਨਸ਼ਿਆਂ ਦੀ ਤਸਵੀਰ ਦਿਨੋਂ ਦਿਨ ਡਰਾਵਣੀ ਹੁੰਦੀ ਜਾ ਰਹੀ ਹੈ ਅਤੇ ਨਸ਼ਿਆਂ ਨਾਲ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਜ਼ਿਲ੍ਹਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ 21 ਸਾਲਾ ਲੜਕੀ ਦੀ ਚਿੱਟੇ ਨਾਲ ਮੌਤ ਹੋ ਗਈ। ਸਿਵਲ ਹਸਪਤਾਲ ਬਠਿੰਡਾ ਦੇ ਡਾਕਟਰ ਨੇ ਦੱਸਿਆ ਕਿ ਇਹ ਲੜਕੀ ਚਿੱਟੇ ਦੇ ਨਸ਼ੇ ਦੀ ਆਦੀ ਸੀ, ਜਿਸ ਕਾਰਨ ਇਸਦੀ ਮੌਤ ਹੋਈ ਹੈ। ਉਧਰ ਦੂਜੇ ਪਾਸੇ ਖਡੂਰ ਸਾਹਿਬ ਦੇ ਨੇੜੇ ਇਕ ਪਿੰਡ ਵਿਚ ਵੀ ਨਸ਼ੇ ਦੀ ਓਵਰ ਡੋਜ਼ ਨਾਲ 23 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਗਈ। ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਲੱਖੇਵਾਲੀ ‘ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 30 ਸਾਲਾ ਨੌਜਵਾਨ ਗੇਜੀ ਦੀ ਮੌਤ ਹੋਣ ਦੀ ਖਬਰ ਹੈ। ਪੰਜਾਬ ਵਿਚ ਹਰ ਰੋਜ਼ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦੇ ਚੱਲਦਿਆਂ ਕੈਪਟਨ ਸਰਕਾਰ ਖਿਲਾਫ ਲੋਕਾਂ ‘ਚ ਗੁੱਸਾ ਵਧਦਾ ਜਾ ਰਿਹਾ ਹੈ।
Check Also
‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਾਧਨਾ ਹੋਈ ਸਮਾਪਤ
ਅੰਮਿ੍ਰਤਸਰ ’ਚ ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ …