Breaking News
Home / ਭਾਰਤ / ਮਹਾਰਾਸ਼ਟਰ ਦੇ ਬੀਡ ਜ਼ਿਲ੍ਹੇ ‘ਚ ਤਿੰਨ ਸਾਲਾਂ ਦੌਰਾਨ 4605 ਮਹਿਲਾਵਾਂ ਦੀਆਂ ਕੱਢੀਆਂ ਬੱਚੇਦਾਨੀਆਂ

ਮਹਾਰਾਸ਼ਟਰ ਦੇ ਬੀਡ ਜ਼ਿਲ੍ਹੇ ‘ਚ ਤਿੰਨ ਸਾਲਾਂ ਦੌਰਾਨ 4605 ਮਹਿਲਾਵਾਂ ਦੀਆਂ ਕੱਢੀਆਂ ਬੱਚੇਦਾਨੀਆਂ

ਮੁੱਖ ਸਕੱਤਰ ਦੀ ਅਗਵਾਈ ਵਾਲੀ ਕਮੇਟੀ ਦੋ ਮਹੀਨਿਆਂ ‘ਚ ਪੇਸ਼ ਕਰੇਗੀ ਰਿਪੋਰਟ
ਨਵੀਂ ਦਿੱਲੀ/ਬਿਊਰੋ ਨਿਊਜ਼
ਮਹਾਰਾਸ਼ਟਰ ਵਿਚ ਦਿਲ ਨੂੰ ਹਲੂਣ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਕਿ ਸੂਬੇ ਦੇ ਬੀਡ ਜ਼ਿਲ੍ਹੇ ਵਿਚ ਤਿੰਨ ਸਾਲਾਂ ਵਿਚ 4605 ਮਹਿਲਾਵਾਂ ਦੀਆਂ ਬੱਚੇਦਾਨੀਆਂ ਕੱਢ ਲਈਆਂ ਗਈਆਂ। ਸਿਹਤ ਮੰਤਰੀ ਏਕਨਾਥ ਸ਼ਿੰਦੇ ਨੇ ਵਿਧਾਨ ਸਭਾ ਵਿਚ ਇਸ ਦੀ ਜਾਣਕਾਰੀ ਦਿੱਤੀ। ਸ਼ਿੰਦੇ ਨੇ ਕਿਹਾ ਕਿ ਸਿਹਤ ਮੰਤਰਾਲੇ ਦੇ ਮੁੱਖ ਸਕੱਤਰ ਦੀ ਪ੍ਰਧਾਨਗੀ ਵਿਚ ਬਣੀ ਕਮੇਟੀ ਇਸ ਮਾਮਲੇ ਦੀ ਜਾਂਚ ਕਰੇਗੀ। ਸ਼ਿਵ ਸੈਨਾ ਵਿਧਾਇਕ ਨੀਮਲ ਗੋਰਹੇ ਨੇ ਵਿਧਾਨ ਪ੍ਰੀਸ਼ਦ ਵਿਚ ਇਹ ਮੁੱਦਾ ਚੁੱਕਦੇ ਹੋਏ ਕਿਹਾ ਕਿ ਬੀਡ ਜ਼ਿਲ੍ਹੇ ਵਿਚ ਗੰਨੇ ਦੇ ਖੇਤਾਂ ‘ਚ ਕੰਮ ਕਰਨ ਵਾਲੀਆਂ ਮਹਿਲਾਵਾਂ ਦੀਆਂ ਬੱਚੇਦਾਨੀਆਂ ਕੱਢ ਲਈਆਂ ਗਈਆਂ ਤਾਂ ਜੋ ਉਨ੍ਹਾਂ ਨੂੰ ਮਾਹਵਾਰੀ ਨਾ ਆਵੇ ਤੇ ਉਨ੍ਹਾਂ ਦੇ ਕੰਮ ਵਿਚ ਕੋਈ ਰੁਕਾਵਟ ਨਾ ਪਵੇ। ਜ਼ਿਕਰਯੋਗ ਹੈ ਕਿ ਇਸ ਮਾਮਲੇ ਸਬੰਧੀ ਮੁੱਖ ਸਕੱਤਰ ਦੀ ਨੁਮਾਇੰਦਗੀ ਵਾਲੀ ਕਮੇਟੀ ਦੋ ਮਹੀਨਿਆਂ ਵਿਚ ਆਪਣੀ ਰਿਪੋਰਟ ਪੇਸ਼ ਕਰੇਗੀ।

Check Also

ਪੰਜਾਬ ’ਚ 212 ਟਰੈਵਲ ਏਜੰਟ ਹੀ ਰਜਿਸਟਰਡ : ਵਿਦੇਸ਼ ਮੰਤਰਾਲਾ

ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਦੀ ਰਿਪੋਰਟ ’ਚ ਹੋਇਆ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ …