ਜਲੰਧਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨੂੰ ਰੋਕਣ ਲਈ ਸਖਤੀ ਨਾਲ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਪਲਾਸਟਿਕ ਦੇ ਲਿਫਾਫਿਆਂ ਅਤੇ ਬੈਗਾਂ ਦੀ ਵਰਤੋਂ ‘ਤੇ ਪੂਰੀ ਤਰ੍ਹਾਂ ਰੋਕ ਲਗਾਉਣੀ ਚਾਹੀਦੀ ਹੈ। ਇਸ ਸਬੰਧੀ ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਸਖਤੀ ਨਾਲ ਕੰਮ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਲੰਘੇ ਕੱਲ੍ਹ ਸਥਾਨਕ ਸਰਕਾਰਾਂ ਵਿਭਾਗ ਨੇ 175 ਅਦਾਰਿਆਂ ‘ਤੇ ਛਾਪੇ ਮਾਰੇ ਅਤੇ ਉਲੰਘਣਾ ਦੇ 88 ਮਾਮਲੇ ਸਾਹਮਣੇ ਆਏ। ਕੈਪਟਨ ਨੇ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ ਨੂੰ ਭਵਿੱਖ ਵਿਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਸਿਰਫ ਲੁਧਿਆਣਾ ਹੀ ਨਹੀਂ ਸਗੋਂ ਹੋਰਨਾਂ ਸ਼ਹਿਰਾਂ ਵਿਚ ਵੀ ਛਾਪੇ ਮਾਰਨ ਦੀ ਮੁਹਿੰਮ ਤੇਜ਼ ਕੀਤੀ ਜਾਵੇਗੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …