ਕਿਹਾ – ਛੇਤੀ ਸੰਭਾਲਣਗੇ ਬਿਜਲੀ ਵਿਭਾਗ ਦਾ ਕਾਰਜਭਾਰ
ਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਦੇ ਖਿਲਾਫ ਅਵਾਜ਼ ਉਠਾਉਣ ਵਾਲੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਹੁਣ ਸਿੱਧੂ ਦੇ ਹੱਕ ਵਿਚ ਆਉਣੇ ਸ਼ੁਰੂ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਵਲੋਂ ਸਿੱਧੂ ਦਾ ਵਿਭਾਗ ਬਦਲੇ ਨੂੰ ਦੋ ਹਫਤਿਆਂ ਦਾ ਸਮਾਂ ਹੋ ਚੁੱਕਾ ਹੈ ਪਰ ਨਰਾਜ਼ ਹੋਏ ਸਿੱਧੂ ਨੇ ਹਾਲੇ ਤੱਕ ਨਵੇਂ ਮਿਲੇ ਬਿਜਲੀ ਵਿਭਾਗ ਦਾ ਕਾਰਜਭਾਰ ਨਹੀਂ ਸੰਭਾਲਿਆ। ਹੁਣ ਸਿੱਧੂ ਦੀ ਨਰਾਜ਼ਗੀ ਨੂੰ ਤ੍ਰਿਪਤ ਰਾਜਿੰਦਰ ਬਾਜਵਾ ਨੇ ਜਾਇਜ਼ ਦੱਸਿਆ। ਬਾਜਵਾ ਦਾ ਕਹਿਣਾ ਸੀ ਕਿ ਸਿੱਧੂ ਇਕ ਚੰਗੇ ਇਨਸਾਨ ਹਨ ਅਤੇ ਉਹ ਛੇਤੀ ਹੀ ਆਪਣਾ ਅਹੁਦਾ ਸੰਭਾਲ ਲੈਣਗੇ। ਕਾਂਗਰਸ ਹਾਈਕਮਾਨ ਵਲੋਂ ਸਿੱਧੂ ਨੂੰ ਕੌਮੀ ਜਨਰਲ ਸਕੱਤਰ ਬਣਾਏ ਜਾਣ ਬਾਰੇ ਬਾਜਵਾ ਨੇ ਕੁਝ ਕਹਿਣ ਤੋਂ ਇਨਕਾਰ ਕਰ ਦਿੱਤਾ।
ਦੂਜੇ ਪਾਸੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਹਰ ਬਲਾਕ ਦੇ 5 ਪਿੰਡ ਸੀਚੇਵਾਲ ਮਾਡਲ ਅਨੁਸਾਰ ਵਿਕਸਤ ਕੀਤੇ ਜਾਣਗੇ। ਬਾਜਵਾ ਨੇ ਦੱਸਿਆ ਕਿ ਜੇਕਰ ਪਰਵਾਸੀ ਪੰਜਾਬੀ ਆਪਣੇ ਪਿੰਡਾਂ ਦੀ ਆਬੋ ਹਵਾ ਨੂੰ ਸੁਹਾਵਣਾ ਬਣਾਉਣ ਲਈ ਇਸ ਸਕੀਮ ਨਾਲ ਜੁੜਨਾ ਚਾਹੁੰਦੇ ਹੋਣ ਤਾਂ ਉਨ੍ਹਾਂ ਦਾ ਸੁਆਗਤ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …