ਸੰਨੀ ਦਿਓਲ ਦੀ ਸੰਸਦ ਮੈਂਬਰੀ ‘ਤੇ ਵੀ ਲਟਕੀ ਤਲਵਾਰ
ਚੰਡੀਗੜ੍ਹ/ਬਿਊਰੋ ਨਿਊਜ਼
ਗੁਰਦਾਸਪੁਰ ਦੀ ਲੋਕ ਸਭਾ ਸੀਟ ਜਿੱਤਣ ਤੋਂ ਬਾਅਦ ਸੰਨੀ ਦਿਓਲ ਇਕ ਨਵੇਂ ਵਿਵਾਦ ਵਿਚ ਘਿਰ ਗਏ ਹਨ। ਇਹ ਵਿਵਾਦ ਚੋਣਾਂ ਵਿਚ ਕੀਤੇ ਗਏ ਵਾਧੂ ਖਰਚ ਨੂੰ ਲੈ ਕੇ ਪੈਦਾ ਹੋਇਆ ਹੈ। ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਲਈ ਕੁੱਲ ਖਰਚ ਦੀ ਹੱਦ 70 ਲੱਖ ਰੁਪਏ ਤੈਅ ਕੀਤੀ ਗਈ ਸੀ ਅਤੇ ਸੰਨੀ ਦਿਓਲ ਵਲੋਂ ਚੋਣ ਖਰਚ 80 ਲੱਖ ਰੁਪਏ ਤੋਂ ਵੱਧ ਕਰ ਦਿੱਤਾ ਗਿਆ। ਚੋਣ ਕਮਿਸ਼ਨ ਨੇ ਇਸ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ ਅਤੇ ਸੰਨੀ ਦਿਓਲ ਦੀ ਮੈਂਬਰਸ਼ਿਪ ‘ਤੇ ਵੀ ਤਲਵਾਰ ਲਟਕ ਗਈ ਹੈ। ਇਸ ਤੋਂ ਪਹਿਲਾਂ ਗੁਰਦਾਸਪੁਰ ਦੇ ਡੀ.ਸੀ. ਨੇ ਸੰਨੀ ਦਿਓਲ ਨੂੰ ਨੋਟਿਸ ਜਾਰੀ ਕਰਕੇ ਚੋਣ ਖਰਚ ਦਾ ਹਿਸਾਬ ਕਿਤਾਬ ਦੇਣ ਲਈ ਕਿਹਾ ਸੀ। ਦੂਜੇ ਪਾਸੇ ਸੰਨੀ ਦਿਓਲ ਦੇ ਕਾਨੂੰਨੀ ਸਲਾਹਕਾਰਾਂ ਦਾ ਕਹਿਣਾ ਹੈ ਕਿ ਸੰਨੀ ਦੇ ਚੋਣ ਖਰਚ ਦਾ ਹਿਸਾਬ ਲਗਾਉਣ ਵਿਚ ਚੋਣ ਕਮਿਸ਼ਨ ਦੀ ਟੀਮ ਕੋਲੋਂ ਕੁਝ ਗਲਤੀ ਹੋ ਗਈ ਲੱਗਦੀ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …