14.6 C
Toronto
Friday, April 3, 2026
spot_img
Homeਪੰਜਾਬਫਤਹਿਵੀਰ ਦੇ ਨਾਮ 'ਤੇ ਸੜਕ ਦਾ ਰੱਖਿਆ ਨਾਂ

ਫਤਹਿਵੀਰ ਦੇ ਨਾਮ ‘ਤੇ ਸੜਕ ਦਾ ਰੱਖਿਆ ਨਾਂ

ਵਿਜੇਇੰਦਰ ਸਿੰਗਲਾ ਨੇ ਫਤਹਿ ਦੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਮੱਦਦ ਦਾ ਦਿੱਤਾ ਭਰੋਸਾ
ਚੰਡੀਗੜ੍ਹ/ਬਿਊਰੋ ਨਿਊਜ਼
ਦੋ ਸਾਲਾਂ ਦੇ ਫਤਹਿਵੀਰ ਸਿੰਘ ਦੀ ਪਿਛਲੇ ਦਿਨੀਂ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਚ ਡੂੰਘੇ ਬੋਰਵੈਲ ਵਿਚ ਡਿੱਗ ਕੇ ਮੌਤ ਹੋ ਗਈ ਸੀ। ਇਸ ਸਬੰਧੀ ਪੰਜਾਬ ਸਰਕਾਰ ਨੇ ਵੱਡਾ ਐਲਾਨ ਕਰਦਿਆਂ ਸੁਨਾਮ-ਸ਼ੇਰੋ-ਲੌਂਗੋਵਾਲ ਸੜਕ ਦਾ ਨਾਮ ਫਤਹਿਵੀਰ ਸਿੰਘ ਦੇ ਨਾਮ ‘ਤੇ ਰੱਖਣ ਦਾ ਐਲਾਨ ਕੀਤਾ ਅਤੇ ਕੈਪਟਨ ਅਮਰਿੰਦਰ ਨੇ ਇਸ ਨੂੰ ਮਨਜੂਰੀ ਵੀ ਦੇ ਦਿੱਤੀ ਹੈ। ਇਸ ਸੜਕ ਦੀ ਲੰਬਾਈ ਤਕਰੀਬਨ 12 ਕਿਲੋਮੀਟਰ ਹੈ। ਪੰਜਾਬ ਸਰਕਾਰ ਨੇ ਸੰਗਰੂਰ ਦੇ ਲੋਕਾਂ ਤੇ ਫ਼ਤਹਿ ਦੇ ਪਰਿਵਾਰ ਦੀ ਅਪੀਲ ਤੋਂ ਬਾਅਦ ਇਹ ਫੈਸਲਾ ਲਿਆ ਹੈ। ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਫਤਹਿ ਦੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਮੱਦਦ ਦਾ ਵੀ ਭਰੋਸਾ ਦਿੱਤਾ। ਧਿਆਨ ਰਹੇ ਕਿ ਲੰਘੇ ਕੱਲ੍ਹ ਫਤਹਿਵੀਰ ਦੀ ਮੌਤ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖਤੀ ਵਰਤਦੇ ਹੋਏ ਕੇਂਦਰ ਅਤੇ ਪੰਜਾਬ ਸਰਕਾਰ, ਐਨ.ਡੀ.ਆਰ.ਐਫ. ਅਤੇ ਸੰਗਰੂਰ ਦੇ ਡੀ.ਸੀ. ਨੂੰ ਨੋਟਿਸ ਜਾਰੀ ਕੀਤਾ ਸੀ।

RELATED ARTICLES
POPULAR POSTS