ਘਰ ਵਾਲੀ ਦੀ ਮੌਤ, ਬਾਕੀ ਜ਼ਖ਼ਮੀ
ਬਠਿੰਡਾ/ਬਿਊਰੋ ਨਿਊਜ਼
ਨਸ਼ਿਆਂ ਨੂੰ ਲੈ ਕੇ ਪੰਜਾਬ ਵਿਚ ਨਿਤ ਦਿਨ ਹੈਰਾਨ ਕਰ ਦੇਣ ਵਾਲੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਚੱਲਦਿਆਂ ਬਠਿੰਡਾ ਦੇ ਪਿੰਡ ਰਾਏ ਖੁਰਦ ਵਿੱਚ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਲੰਘੀ ਦੇਰ ਰਾਤ ਕਲਯੁਗੀ ਨੌਜਵਾਨ ਨੇ ਨਸ਼ੇ ਦੀ ਪੂਰਤੀ ਲਈ ਆਪਣੇ ਮਾਂ-ਪਿਉ, ਭਰਾ ਤੇ ਆਪਣੀ ਘਰਵਾਲੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਨਾਲ ਉਸ ਦੀ ਘਰ ਵਾਲੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬਾਕੀ ਮੈਂਬਰਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਮੁਲਜ਼ਮ ਨੌਜਵਾਨ ਨਸ਼ੇ ਦੀ ਪੂਰਤੀ ਲਈ ਹਰ ਰੋਜ਼ ਘਰਦਿਆਂ ਨੂੰ ਤੰਗ ਪ੍ਰੇਸ਼ਾਨ ਕਰਦਾ ਤੇ ਪੈਸੇ ਦੀ ਮੰਗ ਵੀ ਕਰਦਾ ਸੀ। ਜਦੋਂ ਘਰਦਿਆਂ ਨੇ ਪੈਸੇ ਦੇਣ ਤੋਂ ਮਨਾਂ ਕੀਤਾ ਤਾਂ ਨਸ਼ੇੜੀ ਨੌਜਵਾਨ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …