0.7 C
Toronto
Thursday, December 25, 2025
spot_img
Homeਪੰਜਾਬਬਾਦਲ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਅਗਾਊਂ ਹੋਣ ਦੀ ਸੰਭਾਵਨਾ ਰੱਦ

ਬਾਦਲ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਅਗਾਊਂ ਹੋਣ ਦੀ ਸੰਭਾਵਨਾ ਰੱਦ

8ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਮੌਕੇ ਅਮਨ-ਕਾਨੂੰਨ ਦਾ ਮਾਹੌਲ  ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਫਰਜ਼
ਰੋਪੜ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਾਲ 2017 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਅਗਾਊਂ ਹੋਣ ਦੀ ਸੰਭਾਵਨਾ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਅੱਜ ਰੋਪੜ ਵਿਧਾਨ ਸਭਾ ਹਲਕੇ ਦੇ ਨੂਰਪੁਰ ਬੇਦੀ ਬਲਾਕ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਾਦਲ ਨੇ ਕਿਹਾ ਕਿ ਇਹ ਚੋਣਾਂ ਪਹਿਲਾਂ ਹੋਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ ਅਤੇ ਚੋਣਾਂ ਮਿੱਥੇ ਸਮੇਂ ‘ਤੇ ਹੀ ਹੋਣੀਆਂ। ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਲਈ ਕੋਈ ਮਹੱਤਵ ਨਹੀਂ ਰੱਖਦਾ ਕਿ ਇਨ੍ਹਾਂ ਚੋਣਾਂ ਵਿੱਚ ਕਿਹੜੀ ਸਿਆਸੀ ਪਾਰਟੀ ਮੈਦਾਨ ਵਿੱਚ ਉੱਤਰਦੀ ਹੈ। ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੌਕੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਉਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ।  ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਲੋਕਾਂ ਦੀ ਖੁਸ਼ਹਾਲੀ ਤੇ ਵੱਖ-ਵੱਖ ਇਲਾਕਿਆਂ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹਨ।

RELATED ARTICLES
POPULAR POSTS