ਨਵੀਂ ਦਿੱਲੀ : ਮਹਾਰਾਸ਼ਟਰ ਵਿਚ ਦਿਲ ਨੂੰ ਹਲੂਣ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਕਿ ਸੂਬੇ ਦੇ ਬੀਡ ਜ਼ਿਲ੍ਹੇ ਵਿਚ ਤਿੰਨ ਸਾਲਾਂ ਵਿਚ 4605 ਮਹਿਲਾਵਾਂ ਦੀਆਂ ਬੱਚੇਦਾਨੀਆਂ ਕੱਢ ਲਈਆਂ ਗਈਆਂ। ਸਿਹਤ ਮੰਤਰੀ ਏਕਨਾਥ ਸ਼ਿੰਦੇ ਨੇ ਵਿਧਾਨ ਸਭਾ ਵਿਚ ਇਸ ਦੀ ਜਾਣਕਾਰੀ ਦਿੱਤੀ। ਸ਼ਿੰਦੇ ਨੇ ਕਿਹਾ ਕਿ ਸਿਹਤ ਮੰਤਰਾਲੇ ਦੇ ਮੁੱਖ ਸਕੱਤਰ ਦੀ ਪ੍ਰਧਾਨਗੀ ਵਿਚ ਬਣੀ ਕਮੇਟੀ ਇਸ ਮਾਮਲੇ ਦੀ ਜਾਂਚ ਕਰੇਗੀ। ਸ਼ਿਵ ਸੈਨਾ ਵਿਧਾਇਕ ਨੀਮਲ ਗੋਰਹੇ ਨੇ ਵਿਧਾਨ ਪ੍ਰੀਸ਼ਦ ਵਿਚ ਇਹ ਮੁੱਦਾ ਚੁੱਕਦੇ ਹੋਏ ਕਿਹਾ ਕਿ ਬੀਡ ਜ਼ਿਲ੍ਹੇ ਵਿਚ ਗੰਨੇ ਦੇ ਖੇਤਾਂ ‘ਚ ਕੰਮ ਕਰਨ ਵਾਲੀਆਂ ਮਹਿਲਾਵਾਂ ਦੀਆਂ ਬੱਚੇਦਾਨੀਆਂ ਕੱਢ ਲਈਆਂ ਗਈਆਂ ਤਾਂ ਜੋ ਉਨ੍ਹਾਂ ਨੂੰ ਮਾਹਵਾਰੀ ਨਾ ਆਵੇ ਤੇ ਉਨ੍ਹਾਂ ਦੇ ਕੰਮ ਵਿਚ ਕੋਈ ਰੁਕਾਵਟ ਨਾ ਪਵੇ। ਜ਼ਿਕਰਯੋਗ ਹੈ ਕਿ ਇਸ ਮਾਮਲੇ ਸਬੰਧੀ ਮੁੱਖ ਸਕੱਤਰ ਦੀ ਨੁਮਾਇੰਦਗੀ ਵਾਲੀ ਕਮੇਟੀ ਦੋ ਮਹੀਨਿਆਂ ਵਿਚ ਆਪਣੀ ਰਿਪੋਰਟ ਪੇਸ਼ ਕਰੇਗੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …