Breaking News
Home / ਭਾਰਤ / ਜੇ.ਪੀ.ਨੱਡਾ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

ਜੇ.ਪੀ.ਨੱਡਾ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਦੇ ਸੰਸਦੀ ਬੋਰਡ ਦੀ ਹੋਈ ਮੀਟਿੰਗ ਵਿੱਚ ਸਾਬਕਾ ਕੇਂਦਰੀ ਮੰਤਰੀ ਜੇ.ਪੀ. ਨੱਡਾ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਥਾਪ ਦਿੱਤਾ ਗਿਆ ਹੈ। ਉਂਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹਾਲ ਦੀ ਘੜੀ ਪਾਰਟੀ ਪ੍ਰਧਾਨ ਰਹਿਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੀ ਹਾਜ਼ਰੀ ਵਿੱਚ ਹੋਈ ਇਸ ਮੀਟਿੰਗ ਮਗਰੋਂ ਸਾਬਕਾ ਪਾਰਟੀ ਪ੍ਰਧਾਨ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਨੱਡਾ ਦੀ ਨਿਯੁਕਤੀ ਦਾ ਐਲਾਨ ਕੀਤਾ। ਜਾਣਕਾਰੀ ਮੁਤਾਬਕ ਸੰਸਦੀ ਬੋਰਡ ਨੇ ਸ਼ਾਹ ਨੂੰ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਤੇ ਸੰਸਥਾਗਤ ਚੋਣਾਂ ਤੱਕ ਪ੍ਰਧਾਨ ਦੇ ਅਹੁਦੇ ‘ਤੇ ਬਣੇ ਰਹਿਣ ਲਈ ਕਿਹਾ ਹੈ। ਉਂਜ ਇਹ ਪਹਿਲੀ ਵਾਰ ਹੈ ਜਦੋਂ ਭਾਜਪਾ ਨੇ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਪ੍ਰਧਾਨ ਵਜੋਂ ਸ਼ਾਹ ਦਾ ਕਾਰਜਕਾਲ ਇਸ ਸਾਲ ਦਸੰਬਰ ਵਿਚ ਖ਼ਤਮ ਹੋ ਰਿਹਾ ਹੈ ਤੇ ਪਾਰਟੀ ਦੇ ‘ਇਕ ਵਿਅਕਤੀ, ਇਕ ਅਹੁਦਾ’ ਸਿਧਾਂਤ ਦੇ ਚੱਲਦਿਆਂ ਸ਼ਾਇਦ ਉਨ੍ਹਾਂ ਆਪਣੇ ਸੇਵਾ ਕਾਲ ਵਿਚ ਵਾਧਾ ਨਾ ਚਾਹੁਣ। ਨੱਢਾ ਮੌਜੂਦਾ ਸਮੇਂ ਭਾਜਪਾ ਸੰਸਦੀ ਬੋਰਡ ਦੇ ਸਕੱਤਰ ਹਨ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …