‘ਆਪ’ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਤਿਆਰ : ਸੰਜੇ ਸਿੰਘ
ਚੰਡੀਗੜ੍ਹ/ਬਿਊਰੋ ਨਿਊਜ਼
ਸੀਨੀਅਰ ਪੱਤਰਕਾਰ ਮੇਜਰ ਸਿੰਘ ਵੀ ਅੱਜ ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮੇਜਰ ਸਿੰਘ ਨੂੰ ਜਲੰਧਰ ਤੋਂ ‘ਆਪ’ ਦੀ ਟਿਕਟ ਦਾ ਦਾਅਵੇਦਾਰ ਮੰਨਿਆ ਜਾ ਰਿਹਾ ਹੈ। ਇਸੇ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਜੂਨ ਦੇ ਅੰਤ ਤੱਕ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦੇਵੇਗੀ। ਇਹ ਸੂਚੀ ਤਕਰੀਬਨ ਤਿਆਰ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਨੇ ਮਿਸ਼ਨ 2017 ਲਈ ਪੂਰੀ ਤਿਆਰੀ ਕਰ ਲਈ ਹੈ। ਉਮੀਦਵਾਰਾਂ ਦੇ ਐਲਾਨ ਨਾਲ ਚੋਣ ਪਿੜ ਪੂਰੀ ਤਰ੍ਹਾਂ ਮਘ ਜਾਏਗਾ।
ਇਸ ਮੌਕੇ ਸੰਜੇ ਸਿੰਘ ਨੇ ਕਿਹਾ ਕਿ ਸੰਸਦ ਮੈਂਬਰ ਧਰਮਵੀਰ ਗਾਂਧੀ ਤੇ ਹਰਿੰਦਰ ਸਿੰਘ ਖਾਲਸਾ ਅਜੇ ਵੀ ਪਾਰਟੀ ਦੇ ਮੈਂਬਰ ਹਨ। ਉਨ੍ਹਾਂ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਕੇ ਮੁਅੱਤਲ ਕੀਤਾ ਗਿਆ ਹੈ। ਇਸ ਕਰਕੇ ਉਹ ਹੋਰ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਸਕਦੇ। ਸੰਜੇ ਸਿੰਘ ਨੇ ਕਾਂਗਰਸ ‘ਤੇ ਹਮਲਾ ਬੋਲਦਿਆਂ ਕਿਹਾ ਕਿ ਗਾਂਧੀ ਪਰਿਵਾਰ ਦਾ ਦਮਾਦ ਕਾਂਗਰਸ ਸਰਕਾਰ ਵੇਲੇ ਵੀ ਚਰਚਾ ਵਿੱਚ ਸੀ ਤੇ ਹੁਣ ਵੀ ਚਰਚਾ ਵਿੱਚ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਵਾਡਰਾ ਮਾਮਲੇ ਦੀ ਜਾਂਚ ਦਾ ਦਾਅਵਾ ਕੀਤਾ ਸੀ ਪਰ ਅਜੇ ਤੱਕ ਕੁਝ ਨਹੀਂ ਹੋਇਆ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …