ਨਵੀਂ ਦਿੱਲੀ : ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਏਅਰ ਇੰਡੀਆ ਦੀ ਅੰਮ੍ਰਿਤਸਰ-ਦਿੱਲੀ-ਟੋਰਾਂਟੋ ਉਡਾਣ 27 ਸਤੰਬਰ ਤੋਂ ਸ਼ੁਰੂ ਹੋਵੇਗੀ। ਹਫਤੇ ਵਿਚ 3 ਦਿਨ ਇਹ ਉਡਾਣ ਮੁਹੱਈਆ ਹੋਵੇਗੀ। ਪੁਰੀ ਨੇ ਟਵਿੱਟਰ ‘ਤੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਕੈਨੇਡਾ ਦਰਮਿਆਨ ਏਅਰ ਇੰਡੀਆ ਦੀ ਉਡਾਣ ਦੇ ਸ਼ੁਰੂ ਹੋਣ ਦਾ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ। 27 ਸਤੰਬਰ 2019 ਨੂੰ ਵਰਲਡ ਟੂਰਿਜ਼ਮ ਡੇਅ ਦੇ ਮੌਕੇ ਅੰਮ੍ਰਿਤਸਰ-ਦਿੱਲੀ-ਟੋਰਾਂਟੋ ਉਡਾਣ ਸੇਵਾ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਉਤਰੀ ਅਮਰੀਕਾ ਤੋਂ ਆਉਣ ਵਾਲੇ ਸ਼ਰਧਾਲੂਆਂ ਅਤੇ ਗੁਰੂ ਨਗਰੀ ਦੇ ਨਾਗਰਿਕਾਂ ਦੀ ਲੰਬੇ ਸਮੇਂ ਤੋਂ ਲਟਕੀ ਮੰਗ ਨੂੰ ਪੂਰਾ ਕਰ ਰਿਹਾ ਹਾਂ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …