ਅੰਮ੍ਰਿਤਸਰ/ਬਿਊਰੋ ਨਿਊਜ਼
ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਤੇ ਬਾਬਾ ਹਰਨਾਮ ਸਿੰਘ ਧੁੰਮਾ ਵਿਚ ਸਮਝੌਤੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੁਲਾਹ ਕਮੇਟੀ ਗਠਿਤ ਹੋਵੇਗੀ। ਤਿੰਨ ਦਿਨਾਂ ਵਿਚ ਸੱਤ ਮੈਂਬਰੀ ਕਮੇਟੀ ਦਾ ਗਠਨ ਹੋਵੇਗਾ। ਸਾਂਝੀਆਂ ਪੰਥਕ ਸ਼ਖ਼ਸੀਅਤਾਂ ਨੂੰ ਕਮੇਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਛਬੀਲ ਦੀ ਆੜ ਵਿਚ ਹੋਏ ਹਮਲੇ ਨੂੰ ਗ਼ਲਤ ਕਰਾਰ ਦਿੱਤਾ ਹੈ ਤੇ ਦੋਵਾਂ ਧਿਰਾਂ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਛੇ ਜੂਨ ਦੇ ਸਮਾਗਮਾਂ ਮੌਕੇ ਸਮੂਹ ਸਿੱਖਾਂ ਨੂੰ ਅਮਨ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ। ਉਥੇ ਹੀ, ਸ਼ਿਵ ਸੈਨਾ ਦੀ ਗੁਸਤਾਖ਼ ਸ਼ਬਦਾਵਲੀ ਖਿਲਾਫ ਤਿੱਖਾ ਵਿਰੋਧ ਪ੍ਰਗਟ ਕੀਤਾ ਹੈ। ਸਰਕਾਰ ਤੋਂ ਸ਼ਿਵ ਸੈਨਿਕਾਂ ‘ਤੇ ਕਾਬੂ ਪਾਉਣ ਦੀ ਮੰਗ ਵੀ ਗਈ ਕੀਤੀ ਹੈ।
ਉਧਰ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਅਤੇ ਦਮਦਮੀ ਟਕਸਾਲ ਦੇ ਮੁਖੀ ਭਾਈ ਹਰਨਾਮ ਸਿੰਘ ਖਾਲਸਾ ਨੂੰ ਸੁਲਾਹ ਕਰਨ ਦੀ ਅਪੀਲ ਕੀਤੀ ਹੈ। ਬਾਦਲ ਦਾ ਕਹਿਣਾ ਹੈ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਉਨ੍ਹਾਂ ਨੂੰ ਬੜੀ ਖੁਸ਼ੀ ਹੋਵੇਗੀ।
Home / ਪੰਜਾਬ / ਸੰਤ ਢੱਡਰੀਆਂ ਵਾਲੇ ਤੇ ਬਾਬਾ ਹਰਨਾਮ ਸਿੰਘ ਧੁੰਮਾ ਵਿਚ ਸਮਝੌਤੇ ਲਈ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਜਾਵੇਗੀ ‘ਸੁਲਾਹ ਕਮੇਟੀ’
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …