Breaking News
Home / ਪੰਜਾਬ / ਸ਼੍ਰੋਮਣੀ ਅਕਾਲੀ ਦਲ ਯੂਪੀ ਵਿਚ 30 ਤੋਂ 35 ਸੀਟਾਂ ‘ਤੇ ਲੜੇਗਾ ਚੋਣ

ਸ਼੍ਰੋਮਣੀ ਅਕਾਲੀ ਦਲ ਯੂਪੀ ਵਿਚ 30 ਤੋਂ 35 ਸੀਟਾਂ ‘ਤੇ ਲੜੇਗਾ ਚੋਣ

4ਚੰਦੂਮਾਜਰਾ ਨੇ ਕਿਹਾ, ਯੂਪੀ ‘ਚ ਪੰਜਾਬੀਆਂ ਦੀ ਵੱਡੀ ਗਿਣਤੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਉੱਤਰ ਪ੍ਰਦੇਸ਼ ਵਿੱਚ ਸਿਆਸੀ ਦਾਅ ਖੇਡਣ ਜਾ ਰਿਹਾ ਹੈ। ਲੋਕ ਸਭਾ ਮੈਂਬਰ ਤੇ ਪਾਰਟੀ ਦੇ ਯੂ.ਪੀ. ਮਾਮਲਿਆਂ ਦੇ ਇੰਚਾਰਜ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਪਾਰਟੀ 30 ਤੋਂ 35 ਸੀਟਾਂ ਉੱਤੇ ਚੋਣ ਲੜੇਗੀ। ਮੁਹਾਲੀ ਵਿਖੇ ਗੱਲਬਾਤ ਕਰਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਪਾਰਟੀ ਦੀ ਪਹਿਲੀ ਕੋਸ਼ਿਸ਼ ਇਹ ਹੈ ਕਿ ਉਹ ਆਪਣੀ ਭਾਈਵਾਲ ਭਾਜਪਾ ਨਾਲ ਮਿਲ ਕੇ ਯੂ.ਪੀ. ਵਿੱਚ ਚੋਣਾਂ ਲੜੇ। ਜੇਕਰ ਅਜਿਹਾ ਨਾ ਹੋਇਆ ਤਾਂ ਉਹ ਇਕੱਲੇ ਤੌਰ ਉੱਤੇ ਵੀ ਚੋਣ ਮੈਦਾਨ ਵਿੱਚ ਜਾ ਸਕਦੀ ਹੈ। ਚੰਦੂਮਾਜਰਾ ਨੇ ਕਿਹਾ ਕਿ ਯੂਪੀ ਵਿੱਚ ਪੰਜਾਬੀਆਂ ਦੀ ਵੱਡੀ ਗਿਣਤੀ ਹੈ ਤੇ ਉਨ੍ਹਾਂ ਦੀਆਂ ਆਪਣੀਆਂ ਸਮੱਸਿਆਵਾਂ ਹਨ। ਇਸ ਲਈ ਪਾਰਟੀ ਰਾਜਨੀਤਕ ਤੌਰ ਉੱਤੇ ਯੂਪੀ ਦੇ ਪੰਜਾਬੀਆਂ ਨੂੰ ਉਭਾਰਨਾ ਚਾਹੁੰਦੀ ਹੈ। ਯੂਪੀ ਦੇ ਤਰਾਈ ਖੇਤਰ ਵਿੱਚ ਪੰਜਾਬੀਆਂ ਦੀ ਸੰਘਣੀ ਆਬਾਦੀ ਹੈ। ਇਹ ਆਬਾਦੀ ਉੱਥੋਂ ਦੀ ਰਾਜਨੀਤੀ ਨੂੰ ਪ੍ਰਭਾਵਿਤ ਕਰਦੀ ਹੈ। ਅਕਾਲੀ ਦਲ ਨੇ ਯੂਪੀ ਵਿੱਚ ਪੰਜਾਬੀਆਂ ਨੂੰ ਲਾਮਬੰਦ ਕਰਨ ਦੀ ਜ਼ਿੰਮੇਵਾਰੀ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸੌਂਪੀ ਹੈ।

Check Also

ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ

ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …