13.8 C
Toronto
Saturday, September 12, 2026
spot_img
Homeਪੰਜਾਬਰਾਮ ਰਹੀਮ ਜੇਲ੍ਹ ਵਿਚੋਂ ਬਾਹਰ ਆਉਣ ਲਈ ਕਾਹਲਾ

ਰਾਮ ਰਹੀਮ ਜੇਲ੍ਹ ਵਿਚੋਂ ਬਾਹਰ ਆਉਣ ਲਈ ਕਾਹਲਾ

ਰਾਮ ਰਹੀਮ ਜੇਲ੍ਹ ਵਿਚੋਂ ਬਾਹਰ ਆਉਣ ਲਈ ਕਾਹਲਾਖੇਤੀਬਾੜੀ ਦੇ ਕੰਮ ਲਈ ਮੰਗੀ ਪੈਰੋਲ
ਚੰਡੀਗੜ੍ਹ/ਬਿਊਰੋ ਨਿਊਜ਼
ਬਲਾਤਕਾਰ ਦੇ ਦੋਸ਼ਾਂ ਤਹਿਤ ਹਰਿਆਣਾ ਦੇ ਰੋਹਤਕ ਦੀ ਸੋਨਾਰੀਆ ਜੇਲ੍ਹ ਦੀ ਹਵਾ ਖਾ ਰਿਹਾ ਡੇਰਾ ਮੁਖੀ ਰਾਮ ਰਹੀਮ ਜੇਲ੍ਹ ਵਿਚੋਂ ਬਾਹਰ ਆਉਣ ਲਈ ਤਰਲੋਮੱਛੀ ਹੋ ਰਿਹਾ ਹੈ। ਡੇਰਾ ਮੁਖੀ ਨੇ ਹੁਣ ਖੇਤੀਬਾੜੀ ਦੇ ਕੰਮ ਲਈ ਪੈਰੋਲ ‘ਤੇ ਰਿਹਾਈ ਮੰਗੀ ਹੈ। ਇਸ ਸਬੰਧੀ ਰੋਹਤਕ ਦੇ ਜੇਲ੍ਹ ਸੁਪਰਡੈਂਟ ਨੇ ਸਿਰਸਾ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਸਲਾਹ ਵੀ ਮੰਗ ਲਈ ਹੈ। ਉਨ੍ਹਾਂ ਪੁੱਛਿਆ ਕਿ ਰਾਮ ਰਹੀਮ ਨੂੰ ਪੈਰੋਲ ਦੇਣਾ ਠੀਕ ਹੋਵੇਗਾ ਜਾਂ ਨਹੀਂ। ਧਿਆਨ ਰਹੇ ਕਿ ਡੇਰਾ ਮੁਖੀ ਪਹਿਲਾਂ ਵੀ ਮੂੰਹ ਬੋਲੀ ਧੀ ਦੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਪੈਰੋਲ ਮੰਗ ਚੁੱਕਾ ਹੈ, ਪਰ ਹਾਈਕੋਰਟ ਨੇ ਇਨਕਾਰ ਕਰ ਦਿੱਤਾ ਸੀ। ਰਾਮ ਰਹੀਮ ਨੂੰ ਸਾਧਵੀਆਂ ਦੇ ਯੌਨ ਸ਼ੋਸ਼ਣ ਦੇ ਮਾਮਲੇ ਵਿਚ 10-10 ਸਾਲ ਦੀ ਸਜ਼ਾ ਹੋਈ ਸੀ ਅਤੇ ਪੱਤਰਕਾਰ ਰਾਮਚੰਦਰ ਛੱਤਰਪਤੀ ਦੀ ਹੱਤਿਆ ਮਾਮਲੇ ਵਿਚ ਵੀ ਡੇਰਾ ਮੁਖੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

RELATED ARTICLES
POPULAR POSTS