ਕਿਹਾ – ਦਿੱਲੀ ਦੇ ਵਿਕਾਸ ਲਈ ਕੇਂਦਰ ਅਤੇ ਰਾਜ ਸਰਕਾਰ ਮਿਲ ਕੇ ਕੰਮ ਕਰਨ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਸਦ ਭਵਨ ਵਿਚ ਮੁਲਾਕਾਤ ਕੀਤੀ। ਕੇਜਰੀਵਾਲ ਨੇ ਲੋਕ ਸਭਾ ਚੋਣਾਂ ਵਿਚ ਭਾਜਪਾ ਦੀ ਵੱਡੀ ਜਿੱਤ ਲਈ ਮੋਦੀ ਨੂੰ ਵਧਾਈ ਵੀ ਦਿੱਤੀ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇਸ਼ ਦੀ ਰਾਜਧਾਨੀ ਹੈ ਅਤੇ ਇਸਦੇ ਵਿਕਾਸ ਲਈ ਕੇਂਦਰ ਅਤੇ ਰਾਜ ਸਰਕਾਰ ਦੋਹਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਅਰਵਿੰਦ ਕੇਜਰੀਵਾਲ ਨੇ ਪਾਣੀਆਂ ਸਬੰਧੀ ਗੱਲ ਕਰਦਿਆਂ ਕਿਹਾ ਕਿ ਦਿੱਲੀ ਵਿਚ ਜੋ ਪਾਣੀ ਅਲਾਟ ਹੋਇਆ ਸੀ, ਉਹ 1994 ਵਿਚ ਹੋਇਆ ਸੀ। ਉਸ ਤੋਂ ਬਾਅਦ ਦਿੱਲੀ ਦੀ ਅਬਾਦੀ ਦੁੱਗਣੀ ਹੋ ਗਈ ਹੈ। ਕੇਜਰੀਵਾਲ ਨੇ ਦਿੱਲੀ ਵਿਚ ਪਾਣੀ ਦੀ ਸਮੱਸਿਆ ਬਾਰੇ ਵੀ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …