ਸਰਕਾਰ ਨੇ ਕਿਹਾ – ਜਨਤਾ ਨੇ ਸਾਨੂੰ ਕਾਨੂੰਨ ਬਣਾਉਣ ਲਈ ਚੁਣਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਤਿੰਨ ਤਲਾਕ ‘ਤੇ ਰੋਕ ਲਗਾਉਣ ਲਈ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਅੱਜ ਨਵਾਂ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ। ਇਸ ਦੌਰਾਨ ਸਦਨ ਵਿਚ ਹੰਗਾਮਾ ਵੀ ਹੋਇਆ। ਕਾਂਗਰਸੀ ਆਗੂ ਸ਼ਸ਼ੀ ਥਰੂਰ ਅਤੇ ਅਸਰੂਦੀਨ ਓਵੈਸੀ ਨੇ ਬਿੱਲ ਦਾ ਵਿਰੋਧ ਕੀਤਾ। ਥਰੂਰ ਨੇ ਕਿਹਾ ਕਿ ਤਿੰਨ ਤਲਾਕ ਬਿੱਲ ਮੁਸਲਿਮ ਪਰਿਵਾਰਾਂ ਦੇ ਖਿਲਾਫ ਹੈ ਅਤੇ ਅਸੀਂ ਇਸ ਬਿੱਲ ਦਾ ਸਮਰਥਨ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਇਕ ਭਾਈਚਾਰੇ ਦੀ ਬਜਾਏ ਸਾਰਿਆਂ ਲਈ ਕਾਨੂੰਨ ਬਣਨਾ ਚਾਹੀਦਾ ਹੈ। ਅਸਰੂਦੀਨ ਓਵੈਸੀ ਨੇ ਕਿਹਾ ਕਿ ਤਿੰਨ ਤਲਾਕ ਬਿੱਲ ਮੁਸਲਿਮ ਮਹਿਲਾਵਾਂ ਦੇ ਹਿੱਤ ਵਿਚ ਨਹੀਂ ਹੈ। ਇਸ ਬਿੱਲ ‘ਤੇ ਹੁਣ ਸੋਮਵਾਰ ਨੂੰ ਚਰਚਾ ਹੋਵੇਗੀ।
ਇਸ ਸਬੰਧੀ ਰਵੀਸ਼ੰਕਰ ਪ੍ਰਸਾਦ ਨੇ ਦੱਸਿਆ ਕਿ ਪਿਛਲੇ ਸਾਲ ਦਸੰਬਰ ਵਿਚ ਲੋਕ ਸਭਾ ‘ਚ ਬਿੱਲ ਪਾਸ ਹੋਇਆ ਸੀ। ਰਾਜ ਸਭਾ ਵਿਚ ਬਿੱਲ ਪੈਂਡਿੰਗ ਸੀ, ਪਰ ਲੋਕ ਸਭਾ ਭੰਗ ਹੋਣ ਕਰਕੇ ਇਹ ਬਿੱਲ ਖਤਮ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਜਨਤਾ ਨੇ ਸਾਨੂੰ ਕਾਨੂੰਨ ਬਣਾਉਣ ਲਈ ਚੁਣਿਆ ਹੈ।
Check Also
ਜਸਟਿਸ ਬੀ.ਆਰ. ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਹੋਣਗੇ
14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਾਨਯੋਗ ਚੀਫ …