ਅੱਗ ਬੁਝਾਉਂਦਿਆਂ ਫਾਇਰ ਬ੍ਰਿਗੇਡ ਦੇ ਦੋ ਮੁਲਾਜ਼ਮ ਵੀ ਹੋਏ ਜ਼ਖ਼ਮੀ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਦੇ ਫੋਕਲ ਪੁਆਇੰਟ ਵਿਚ ਇਕ ਤਿੰਨ ਮੰਜ਼ਿਲਾ ਫੈਕਟਰੀ ਨੂੰ ਭਿਆਨਕ ਤਰੀਕੇ ਨਾਲ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਹ ਫੈਕਟਰੀ ਢਹਿ-ਢੇਰੀ ਹੋ ਗਈ ਅਤੇ ਇਸ ਦੌਰਾਨ ਫਾਇਰ ਬ੍ਰਿਗੇਡ ਦੇ ਦੋ ਮੁਲਾਜ਼ਮ ਜ਼ਖ਼ਮੀ ਵੀ ਹੋ ਗਏ। ਫਾਇਰ ਬ੍ਰਿਗੇਡ ਦੇ ਅਧਿਕਾਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਸੌ ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਜੱਦੋ ਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਜ਼ਿਕਰਯੋਗ ਹੈ ਕਿ ਇਸ ਫੈਕਟਰੀ ਵਿਚ ਪਲਾਸਟਿਕ ਦਾ ਸਮਾਨ ਅਤੇ ਸਾਈਕਲ ਦੇ ਪੁਰਜ਼ੇ ਬਣਾਏ ਜਾਂਦੇ ਹਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।
Check Also
ਪੰਜਾਬ ’ਚ ਪਰਾਲੀ ਦਾ ਪ੍ਰਦੂਸ਼ਣ ਰੋਕਣ ਲਈ ਹਰ ਪਿੰਡ ’ਚ ਤੈਨਾਤ ਹੋਣਗੇ ਨੋਡਲ ਅਧਿਕਾਰੀ
ਮੰਡੀ ਬੋਰਡ ਵੀ ਨਿਗਰਾਨੀ ਲਈ ਬਣਾਏਗਾ ਕੰਟਰੋਲ ਰੂਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਖੇਤੀ ਅਤੇ ਕਿਸਾਨ …