ਵੱਡੀ ਗਿਣਤੀ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
ਸਮਾਣਾ/ਬਿਊਰੋ ਨਿਊਜ਼
ਭਾਰਤੀ ਹਵਾਈ ਫੌਜ ਦੇ ਏ. ਐੱਨ.-32 ਜਹਾਜ਼ ਹਾਦਸੇ ਦੌਰਾਨ ਸ਼ਹੀਦ ਹੋਏ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਨਾਲ ਸੰਬੰਧਿਤ 27 ਸਾਲਾ ਫਲਾਇੰਗ ਲੈਫ਼ਟੀਨੈਂਟ ਮੋਹਿਤ ਗਰਗ ਦਾ ਅੰਤਿਮ ਸਸਕਾਰ ਅੱਜ ਸਮਾਣਾ ਵਿਚ ਕਰ ਦਿੱਤਾ ਗਿਆ। ਮੋਹਿਤ ਗਰਗ ਦੇ ਸਸਕਾਰ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਸਮੇਤ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹੋਏ। ਇਸ ਮੌਕੇ ਹਵਾਈ ਫੌਜ ਦੇ ਅਧਿਕਾਰੀਆਂ ਵਲੋਂ ਕੌਮੀ ਝੰਡਾ ਅਤੇ ਸ਼ਹੀਦ ਮੋਹਿਤ ਦੀ ਕੈਪ ਉਨ੍ਹਾਂ ਦੀ ਧਰਮ ਪਤਨੀ ਦੇ ਸਪੁਰਦ ਕੀਤੀ ਗਈ। ਜ਼ਿਕਰਯੋਗ ਹੈ ਕਿ ਲੰਘੀ 3 ਜੂਨ ਨੂੰ ਆਸਾਮ ਦੇ ਜੋਰਹਾਟ ਤੋਂ ਉਡਾਣ ਭਰਨ ਤੋਂ ਬਾਅਦ ਇਹ ਜਹਾਜ਼ ਅਰੁਣਾਚਲ ਪ੍ਰਦੇਸ਼ ਵਿਚ ਲਾਪਤਾ ਹੋ ਗਿਆ ਸੀ। ਇਸ ਹਾਦਸੇ ਵਿਚ ਅਮਲੇ ਦੇ 8 ਮੈਂਬਰਾਂ ਸਣੇ 13 ਵਿਅਕਤੀਆਂ ਦੀ ਮੌਤ ਹੋ ਗਈ ਸੀ। ਮੋਹਿਤ ਗਰਗ ਦਾ ਵਿਆਹ ਵੀ ਇਕ ਸਾਲ ਪਹਿਲਾਂ ਜਲੰਧਰ ਵਾਸੀ ਆਸਥਾ ਨਾਲ ਹੋਇਆ ਸੀ।
Home / ਪੰਜਾਬ / ਲਾਪਤਾ ਜਹਾਜ਼ ‘ਚ ਸ਼ਹੀਦ ਹੋਏ ਸਮਾਣਾ ਦੇ ਫਲਾਇੰਗ ਲੈਂਫਟੀਨੈਂਟ ਮੋਹਿਤ ਗਰਗ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …