Breaking News
Home / ਪੰਜਾਬ / ਸੰਨੀ ਦਿਓਲ ਨੂੰ ਦਸ ਦਿਨਾਂ ਵਿਚ ਦੇਣਾ ਪਵੇਗਾ ਚੋਣ ਖਰਚ ਦਾ ਪੂਰਾ ਹਿਸਾਬ

ਸੰਨੀ ਦਿਓਲ ਨੂੰ ਦਸ ਦਿਨਾਂ ਵਿਚ ਦੇਣਾ ਪਵੇਗਾ ਚੋਣ ਖਰਚ ਦਾ ਪੂਰਾ ਹਿਸਾਬ

ਮੁਨੀਸ਼ ਤਿਵਾੜੀ ਦੇ ਚੋਣ ਖਰਚੇ ਦੀ ਵੀ ਹੋ ਰਹੀ ਹੈ ਜਾਂਚ
ਗੁਰਦਾਸਪੁਰ/ਬਿਊਰੋ ਨਿਊਜ਼
ਫਿਲਮ ਸਟਾਰ ਤੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਚੋਣ ਖਰਚ ਨੂੰ ਲੈ ਕੇ ਵਿਵਾਦਾਂ ‘ਚ ਘਿਰੇ ਹੋਏ ਹਨ। ਜ਼ਿਲ੍ਹਾ ਚੋਣ ਅਧਿਕਾਰੀ ਨੇ ਤੈਅ ਹੱਦ ਤੋਂ ਵੱਧ ਖਰਚ ਕਰਨ ‘ਤੇ ਉਨ੍ਹਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਧਿਆਨ ਰਹੇ ਕਿ ਸੰਨੀ ਦਿਓਲ ਨੇ 70 ਲੱਖ ਦੀ ਬਜਾਏ 85 ਲੱਖ ਰੁਪਏ ਚੋਣ ਕਰ ਦਿੱਤਾ ਸੀ। ਇਸ ਸਬੰਧੀ ਸੰਨੀ ਦਿਓਲ ਨੂੰ ਦਸ ਦਿਨਾਂ ਵਿਚ ਆਪਣੇ ਚੋਣ ਖਰਚ ਦਾ ਹਿਸਾਬ ਦੇਣਾ ਪਵੇਗਾ। ਇਸੇ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮੁਨੀਸ਼ ਤਿਵਾੜੀ ਦੇ ਚੋਣ ਖਰਚੇ ਦੀ ਵੀ ਚੋਣ ਕਮਿਸ਼ਨ ਵਲੋਂ ਜਾਂਚ ਕੀਤੀ ਜਾ ਰਹੀ ਹੈ।
ਇਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਕਰੁਣਾ ਰਾਜੂ ਨੇ ਕਿਹਾ ਕਿ ਨੋਟਿਸ ਜਾਰੀ ਹੋਣ ਨੂੰ ਕਾਰਵਾਈ ਨਹੀਂ ਮੰਨ ਲੈਣਾ ਚਾਹੀਦਾ। ਚੋਣ ਅਧਿਕਾਰੀਆਂ ਵਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ 30 ਜੂਨ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਕਿ ਅਸਲੀਅਤ ਕੀ ਹੈ। ਉਨ੍ਹਾਂ ਦੱਸਿਆ 45 ਦਿਨਾਂ ਤੱਕ ਇਸਦੀ ਰਿਪੋਰਟ ਭਾਰਤੀ ਚੋਣ ਕਮਿਸ਼ਨ ਨੂੰ ਭੇਜੀ ਜਾਵੇਗੀ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …