ਕਿਹਾ – ਅਭਿਨੰਦਨ ਦੀਆਂ ਮੁੱਛਾਂ ਨੂੰ ‘ਰਾਸ਼ਟਰੀ ਮੁੱਛਾਂ’ ਐਲਾਨਿਆ ਜਾਵੇ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਵਿਚ ਕਾਂਗਰਸੀ ਆਗੂ ਅਧੀਰ ਚੌਧਰੀ ਨੇ ਅੱਜ ਰਾਸ਼ਟਰਪਤੀ ਦੇ ਭਾਸ਼ਣ ‘ਤੇ ਚਰਚਾ ਦੌਰਾਨ ਮੋਦੀ ਸਰਕਾਰ ਦੀ ਜੰਮ ਕੇ ਆਲੋਚਨਾ ਕੀਤੀ। ਚੌਧਰੀ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੋਦੀ ਸਰਕਾਰ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਐਨਡੀਏ ਸਰਕਾਰ ਨੂੂੰ ਆਪਣੀ ਪ੍ਰਸੰਸਾ ਸੁਣਨ ਦਾ ਨਸ਼ਾ ਹੈ ਅਤੇ ਉਹ ਕਾਂਗਰਸ ਦੀਆਂ ਉਪਲਬਧੀਆਂ ਨੂੰ ਸੁਣਨਾ ਨਹੀਂ ਚਾਹੁੰਦੀ। ਇਸੇ ਦੌਰਾਨ ਚੌਧਰੀ ਨੇ ਲੋਕ ਸਭਾ ਵਿਚ ਇਕ ਅਨੋਖੀ ਮੰਗ ਕਰਦਿਆਂ ਕਿਹਾ ਕਿ ਵਿੰਗ ਕਮਾਂਡਰ ਅਭਿਨੰਦਨ ਵਰਧਮਾਨ ਨੂੰ ਪੁਰਸਕਾਰ ਮਿਲਣਾ ਚਾਹੀਦਾ ਹੈ ਅਤੇ ਉਸ ਦੀਆਂ ਮੁੱਛਾਂ ਨੂੰ ‘ਰਾਸ਼ਟਰੀ ਮੁੱਛਾਂ’ ਐਲਾਨ ਕਰਨਾ ਚਾਹੀਦਾ ਹੈ। ਚੌਧਰੀ ਨੇ ਕਿਹਾ ਕਿ ਮੋਦੀ ਸਰਕਾਰ ਕਾਂਗਰਸੀ ਆਗੂਆਂ ਨੂੰ ਚੋਰ ਦੱਸ ਕੇ ਸੱਤਾ ਵਿਚ ਆਈ ਹੈ ਪਰ ਕਾਂਗਰਸ ਦੇ ਆਗੂ ਅੱਜ ਵੀ ਸੰਸਦ ਵਿਚ ਬੈਠੇ ਹੋਏ ਹਨ। ਉਨ੍ਹਾਂ ਮੋਦੀ ਨੂੰ ਸਵਾਲ ਕੀਤਾ ਕਿ ਤੁਹਾਡੀ ਸਰਕਾਰ ਨੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਜੇਲ੍ਹ ਵਿਚ ਕਿਉਂ ਨਹੀਂ ਸੁੱਟਿਆ।

