ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ
ਤਲਵੰਡੀ ਭਾਈ/ਬਿਊਰੋ ਨਿਊਜ਼
ਲੁਧਿਆਣਾ ਜੇਲ੍ਹ ਤੋਂ ਸ੍ਰੀ ਮੁਕਤਸਰ ਸਾਹਿਬ ਪੇਸ਼ੀ ਲਈ ਲਿਜਾਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵਲੋਂ ਭਜਾ ਕੇ ਲੈ ਜਾਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਕੈਦੀ ਜਗਵੀਰ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਦਾਸੂਵਾਲ ਲੁਧਿਆਣਾ ਜੇਲ੍ਹ ਵਿਚ ਬੰਦ ਸੀ। ਉਸ ਨੂੰ ਕਿਸੇ ਮੁਕੱਦਮੇ ਦੀ ਪੇਸ਼ੀ ਲਈ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਤਲਵੰਡੀ ਭਾਈ ਦੇ ਮੁੱਖ ਚੌਕ ਨੇੜੇ ਇੱਕ ਕਾਰ ਵਿਚ ਆਏ ਉਸ ਦੇ ਦੋ ਸਾਥੀ ਪੁਲਿਸ ਪਾਰਟੀ ‘ਤੇ ਪਿਸਤੌਲ ਤਾਣ ਕੇ ਉਸ ਨੂੰ ਛੁਡਾ ਕੇ ਫ਼ਰਾਰ ਹੋ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Check Also
ਪੰਜਾਬ ’ਚ ਪੰਚਾਇਤੀ ਚੋਣਾਂ ਭਲਕੇ ਮੰਗਲਵਾਰ 15 ਅਕਤੂਬਰ ਨੂੰ
ਪੰਚਾਇਤੀ ਚੋਣਾਂ ਰੱਦ ਕਰਵਾਉਣ ਲਈ ਪਾਈਆਂ ਪਟੀਸ਼ਨਾਂ ਨੂੰ ਹਾਈ ਕੋਰਟ ਨੇ ਕੀਤਾ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ …