ਲੌਂਗੋਵਾਲ ਨੇ ਕਿਹਾ – ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ
ਮਾਨਸਾ/ਬਿਊਰੋ ਨਿਊਜ਼
ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸ਼ੁਰੂ ਕਰਨ ਸਬੰਧੀ ਤੈਅ ਕੀਤੀਆਂ ਜਾ ਰਹੀਆਂ ਸ਼ਰਤਾਂ ‘ਤੇ ਤੁਰੰਤ ਗ਼ੌਰ ਕਰੇ। ਉਨ੍ਹਾਂ ਨੇ ਪਾਕਿਸਤਾਨ ਵਲੋਂ ਇੱਕ ਦਿਨ ਵਿਚ ਸਿਰਫ਼ 700 ਸ਼ਰਧਾਲੂਆਂ ਨੂੰ ਦਰਸ਼ਨ ਕਰਨ ਦੀ ਤਜਵੀਜ਼ ਦਾ ਵਿਰੋਧ ਕਰਦਿਆਂ ਕਿਹਾ ਕਿ ਵੀਜ਼ਾ ਮੁਕਤ ਅਤੇ ਬਿਨਾ ਕਿਸੇ ਫ਼ੀਸ ਦੇ ਸੰਗਤਾਂ ਨੂੰ ਦਰਸ਼ਨ ਕਰਨ ਦੀ ਖੁੱਲ੍ਹ ਦੇਣੀ ਚਾਹੀਦੀ ਹੈ। ਮਾਨਸਾ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੌਂਗੋਵਾਲ ਨੇ ਕਿਹਾ ਕਿ ਇਸ ਮੁੱਦੇ ‘ਤੇ ਸ਼੍ਰੋਮਣੀ ਕਮੇਟੀ ਕੇਂਦਰ ਸਰਕਾਰ ਨੂੰ ਬੇਨਤੀ ਵੀ ਕਰੇਗੀ। ਉਨ੍ਹਾਂ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਤੋਂ ਪਹਿਲਾਂ ਦੋਵੇਂ ਮੁਲਕ ਆਪਸੀ ਸਹਿਮਤੀ ਨਾਲ ਸ਼ਰਤਾਂ ਨੂੰ ਨਰਮ ਕਰਨ ਤਾਂ ਕਿ ਨਾਨਕ ਨਾਮ ਲੇਵਾ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …