ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ ਵਿਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ਅਗਵਾਈ ਏ.ਡੀ.ਜੀ.ਪੀ. ਕਾਨੂੰਨ ਅਤੇ ਵਿਵਸਥਾ ਈਸ਼ਵਰ ਸਿੰਘ ਵੱਲੋਂ ਕੀਤੀ ਜਾਵੇਗੀ। ਡੇਰਾ ਸਿਰਸਾ ਨਾਲ ਸਬੰਧਤ ਮੁਲਜ਼ਮ ਮਹਿੰਦਰ ਪਾਲ ਬਿੱਟੂ ਦੇ ਕਤਲ ਤੋਂ ਬਾਅਦ ਸੂਬੇ ਵਿੱਚ ਨਾਜ਼ੁਕ ਥਾਵਾਂ ‘ਤੇ ਨੀਮ ਫ਼ੌਜੀ ਦਸਤਿਆਂ ਨੂੰ ਤਾਇਨਾਤ ਕੀਤਾ ਗਿਆ ਹੈ। ਨੀਮ ਫੌਜੀ ਦਸਤਿਆਂ ਦੀ ਤਾਇਨਾਤੀ ਫ਼ਰੀਦਕੋਟ, ਬਠਿੰਡਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਕੀਤੀ ਗਈ ਹੈ। ਕੈਪਟਨ ਅਮਰਿੰਦਰ ਨੇ ਸਾਰੇ ਭਾਈਚਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਤੇ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ। ਇਸ ਦੇ ਚੱਲਦਿਆਂ ਨਾਭਾ ਜੇਲ੍ਹ ਦੇ ਇਕ ਸਹਾਇਕ ਸੁਪਰਡੈਂਟ ਤੇ ਦੋ ਵਾਰਡਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
Home / ਪੰਜਾਬ / ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ ‘ਸਿੱਟ’ ਦੇ ਗਠਨ ਲਈ ਹੁਕਮ ਕੀਤੇ ਜਾਰੀਪੰਜਾਬ ‘ਚ ਨਾਜ਼ੁਕ ਥਾਵਾਂ ‘ਤੇ ਨੀਮ ਫੌਜੀ ਦਸਤੇ ਕੀਤੇ ਤਾਇਨਾਤ
Check Also
ਪੰਜਾਬ ਦੇ 18 ਜ਼ਿਲ੍ਹਿਆਂ ’ਚ ਭਾਰੀ ਧੁੰਦ ਦਾ ਅਲਰਟ
ਮੰਡੀ ਗੋਬਿੰਦਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ ਸਭ ਤੋਂ ਜ਼ਿਆਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪਹਾੜਾਂ ’ਤੇ ਬਰਫਵਾਰੀ …