ਬਿੱਟੂ ਦੀ ਨਾਭਾ ਜੇਲ੍ਹ ਵਿਚ ਹੀ ਦੋ ਸਿੱਖ ਕੈਦੀਆਂ ਨੇ ਕਰ ਦਿੱਤੀ ਸੀ ਹੱਤਿਆ
ਫਰੀਦਕੋਟ/ਬਿਊਰੋ ਨਿਊਜ਼
ਡੇਰਾ ਪ੍ਰੇਮੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਬਣੀ ਕਮੇਟੀ ਦੇ ਆਪਸੀ ਸਮਝੌਤੇ ਤੋਂ ਬਾਅਦ ਨਾਭਾ ਜੇਲ੍ਹ ਵਿਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਧਿਆਨ ਰਹੇ ਕਿ ਸ਼ਨੀਵਾਰ ਸ਼ਾਮ ਨੂੰ ਨਾਭਾ ਜੇਲ੍ਹ ਵਿਚ ਦੋ ਸਿੱਖ ਨੌਜਵਾਨ ਕੈਦੀਆਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ਦੇ ਮੁੱਖ ਮੁਲਜ਼ਮ ਮਹਿੰਦਰ ਪਾਲ ਬਿੱਟੂ ਦੀ ਜੇਲ੍ਹ ਵਿਚ ਹੀ ਇੱਟਾਂ ਅਤੇ ਲੋਹੇ ਦੀਆਂ ਰਾਡਾਂ ਮਾਰ-ਮਾਰ ਕੇ ਹੱਤਿਆ ਕਰ ਦਿੱਤੀ ਸੀ। ਬਿੱਟੂ ਦੀ ਹੱਤਿਆ ਕਰਨ ਵਾਲੇ ਮਨਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਨੂੰ ਚਾਰ ਦਿਨਾ ਰਿਮਾਂਡ ‘ਤੇ ਭੇਜ ਦਿੱਤਾ ਗਿਆ।
ਇਸ ਤੋਂ ਪਹਿਲਾਂ ਡੇਰਾ ਪ੍ਰੇਮੀ , ਮਹਿੰਦਰਪਾਲ ਬਿੱਟੂ ਦਾ ਅੰਤਿਮ ਸਸਕਾਰ ਨਾ ਕਰਨ ‘ਤੇ ਅੜੇ ਹੋਏ ਸਨ। ਡੇਰਾ ਪ੍ਰੇਮੀਆਂ ਦੀਆਂ ਮੰਗਾਂ ਸਨ ਕਿ ਦੋਸ਼ੀਆਂ ਵਲੋਂ ਮਹਿੰਦਰਪਾਲ ਬਿੱਟੂ ਨੂੰ ਕਤਲ ਕੀਤੇ ਜਾਣ ਦਾ ਕਾਰਨ ਸਪੱਸ਼ਟ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਦੀ ਇਹ ਵੀ ਮੰਗ ਸੀ ਕਿ ਡੇਰਾ ਪ੍ਰੇਮੀਆਂ ‘ਤੇ ਲੱਗੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਜਾਵੇ। ਧਿਆਨ ਰਹੇ ਕਿ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਨੇ ਡੇਰਾ ਪ੍ਰੇਮੀਆਂ ਨੂੰ ਭਰੋਸਾ ਦਿਵਾਇਆ ਕਿ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਏਡੀਜੀਪੀ ਪੱਧਰ ਦੇ ਅਧਿਕਾਰੀ ਕੋਲੋਂ ਕਰਵਾਈ ਜਾਵੇਗੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …