15.8 C
Toronto
Saturday, June 20, 2026
spot_img
Homeਭਾਰਤਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਹਿਣਾ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਹਿਣਾ

ਰਾਮ ਰਹੀਮ ਦੀ ਪੈਰੋਲ ਬਾਰੇ ਅਜੇ ਤੱਕ ਨਹੀਂ ਲਿਆ ਗਿਆ ਕੋਈ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਹਿਣਾ ਹੈ ਕਿ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਬਾਰੇ ਅਜੇ ਤੱਕ ਕੋਈ ਵੀ ਫੈਸਲਾ ਨਹੀਂ ਲਿਆ ਗਿਆ। ਧਿਆਨ ਰਹੇ ਕਿ ਬਲਾਤਕਾਰ ਦੇ ਦੋਸ਼ਾਂ ਤਹਿਤ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਰਾਮ ਰਹੀਮ ਨੇ ਆਪਣੇ ਖੇਤਾਂ ਵਿਚ ਖੇਤੀ ਕਰਨ ਲਈ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਦੀ ਪੈਰੋਲ ਮੰਗੀ ਸੀ।
ਮੁੱਖ ਮੰਤਰੀ ਖੱਟਰ ਨੇ ਕਿਹਾ ਕਿ ਕੁਝ ਕਾਨੂੰਨੀ ਪ੍ਰਕਿਰਿਆਵਾਂ ਹੁੰਦੀਆਂ ਹਨ, ਉਸ ਤਹਿਤ ਜਿਸ ਵਿਅਕਤੀ ਨੂੰ ਪੈਰੋਲ ਲੈਣ ਦਾ ਹੱਕ ਹੈ, ਉਹ ਲੈ ਸਕਦਾ ਹੈ। ਅਸੀਂ ਕਿਸੇ ਨੂੰ ਰੋਕ ਨਹੀਂ ਸਕਦੇ, ਪਰ ਰਾਮ ਰਹੀਮ ਬਾਰੇ ਅਜੇ ਕੋਈ ਫੈਸਲਾ ਨਹੀਂ ਹੋਇਆ। ਰਾਮ ਰਹੀਮ ਦੀ ਪੈਰੋਲ ਨੂੰ ਹਰਿਆਣਾ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ।

RELATED ARTICLES
POPULAR POSTS