ਜ਼ੀਰਾ ਦਾ ਇਕ ਹੋਰ ਨੌਜਵਾਨ ਚੜ੍ਹਿਆ ਨਸ਼ੇ ਦੀ ਭੇਟ
ਜ਼ੀਰਾ/ਬਿਊਰੋ ਨਿਊਜ਼
ਪੰਜਾਬ ਵਿਚ ਨਸ਼ਾ ਗੰਭੀਰ ਚਿੰਤਾ ਦਾ ਵਿਸ਼ਾ ਬਣਦਾ ਰਿਹਾ ਹੈ ਅਤੇ ਨਸ਼ੇ ਨਾਲ ਨੌਜਵਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ। ਜ਼ੀਰਾ ਨੇੜਲੇ ਪਿੰਡ ਸਨੇਰ ਵਿਚ ਵੀ ਨਸ਼ੇ ਕਰਨ ਦੇ ਆਦੀ ਨੌਜਵਾਨ ਬੂਟਾ ਸਿੰਘ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਬੂਟਾ ਸਿੰਘ ਬੇਜ਼ਮੀਨਾ ਜ਼ਿਮੀਂਦਾਰ ਸੀ ਅਤੇ ਨਸ਼ੇ ਦੀਆਂ ਆਦਤਾਂ ਵਿਚ ਘਿਰ ਗਿਆ ਸੀ।
ਇਸੇ ਦੌਰਾਨ ਨਾਭਾ ਨੇੜਲੇ ਪਿੰਡ ਅਲਹੋਰਾਂ ਦਾ ਨੌਜਵਾਨ ਵੀ ਨਸ਼ੇ ਦੀ ਓਵਰ ਡੋਜ਼ ਕਾਰਨ ਬੇਹੋਸ਼ ਪਾਇਆ ਗਿਆ ਅਤੇ ਉਸ ਨੂੰ ਗੰਭੀਰ ਹਾਲਤ ਵਿਚ ਪਟਿਆਲਾ ਦੇ ਰਾਜਿੰਦਰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਧਿਆਨ ਰਹੇ ਲੰਘੇ ਕੱਲ੍ਹ ਪੰਜਾਬ ਵਿਚ 6 ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਗਏ ਸਨ। ਪੰਜਾਬ ਦੀ ਜਨਤਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਸ਼ੇ ਦੀ ਲਾਹਣਤ ਨੂੰ ਨੱਥ ਪਾਈ ਜਾਵੇ। ਲੋਕਾਂ ਦਾ ਇਹ ਵੀ ਦੋਸ਼ ਸੀ ਕਿ ਪੁਲਿਸ ਵੀ ਨਸ਼ਾ ਵੇਚਣ ਵਾਲਿਆਂ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਹੀ।
Check Also
ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਨੇ ਰਾਜਾ ਵੜਿੰਗ ’ਤੇ ਕੀਤਾ ਸਿਆਸੀ ਹਮਲਾ
ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੱਸਿਆ ਹੰਕਾਰੀ ਗਿੱਦੜਬਾਹਾ/ਬਿਊਰੋ ਨਿਊਜ਼ : ਗਿੱਦੜਬਾਹਾ ਵਿਧਾਨ ਸਭਾ …