ਭਗਵੰਤ ਮਾਨ ਨੇ ਐਨ.ਡੀ.ਆਰ.ਐਫ. ਟੀਮ ‘ਤੇ ਚੁੱਕੇ ਸਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼
ਅੱਜ ਲੋਕ ਸਭਾ ਵਿਚ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈਲ ‘ਚ ਡਿੱਗ ਕੇ ਜਾਨ ਗੁਆਉਣ ਵਾਲੇ ਦੋ ਸਾਲਾ ਮਾਸੂਮ ਫਤਹਿਵੀਰ ਸਿੰਘ ਦਾ ਮਾਮਲਾ ਵੀ ਗੂੰਜਿਆ। ਇਹ ਮਾਮਲਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਚੁੱਕਿਆ। ਭਗਵੰਤ ਮਾਨ ਨੇ ਕਿਹਾ ਕਿ ਫਤਹਿਵੀਰ ਨੂੰ ਬੋਰਵੈਲ ਵਿਚੋਂ ਕੱਢਣ ਲਈ ਐਨ.ਡੀ.ਆਰ.ਐਫ. ਕੋਲ ਲੋੜੀਂਦਾ ਸਮਾਨ ਨਹੀਂ ਸੀ। ਉਨ੍ਹਾਂ ਕਿਹਾ ਕਿ ਰੈਸਕਿਊ ਅਪਰੇਸ਼ਨ ਤੋਂ ਬਾਅਦ ਐਨ.ਡੀ.ਆਰ.ਐਫ. ਦੀ ਟੀਮ ਨੇ ਕਿਹਾ ਕਿ ਉਹ ਇਸ ਕੰਮ ਵਿਚ ਮਾਹਰ ਨਹੀਂ ਹਨ। ਧਿਆਨ ਰਹੇ ਕਿ ਪਿਛਲੇ ਦਿਨੀਂ ਸੰਗਰੂਰ ਦੇ ਪਿੰਡ ਭਗਵਾਨਪੁਰਾ ‘ਚ ਦੋ ਸਾਲਾ ਫਤਹਿਵੀਰ ਇਕ ਡੂੰਘੇ ਬੋਰਵੈਲ ‘ਚ ਡਿੱਗ ਗਿਆ ਸੀ, ਜਿਸ ਨੂੰ ਬਾਹਰ ਕੱਢਣ ਲਈ 6 ਦਿਨ ਲਈ ਰੈਸਕਿਊ ਅਪਰੇਸ਼ਨ ਚਲਿਆ ਸੀ, ਫਿਰ ਵੀ ਫਤਹਿਵੀਰ ਨੂੰ ਬਚਾਇਆ ਨਹੀਂ ਸੀ ਜਾ ਸਕਿਆ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …